ਫੌਜ ਦੀ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਹਾਈ ਅਲਰਟ ‘ਤੇ ਰੱਖਿਆ ਹੈ। ਸੂਬੇ ਦੇ ਸਾਰੇ ਆਰਮੀ ਭਰਤੀ ਕੇਂਦਰਾਂ ਅਤੇ ਕੈਂਟਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਜਪਾ ਦਫ਼ਤਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਵੀ ਸਖ਼ਤ ਸੁਰੱਖਿਆ ਪ੍ਰਬੰਧ ਹੋਣਗੇ। ADGP (ਲਾਅ ਐਂਡ ਆਰਡਰ) ਨੇ ਭੰਨਤੋੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ । ਇਸ ਦੇ ਲਈ ਪ੍ਰਦਰਸ਼ਨ ਵਾਲੀ ਥਾਂ ‘ਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਰਹਿਣਗੇ। ਪੰਜਾਬ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ (CAPF) ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਅਗਨੀਪਥ ਯੋਜਨਾ ਲਈ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਵਿਰੋਧ ਭੜਕਾਇਆ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਲਈ ਪੁਲਿਸ ਦੇ ਸੋਸ਼ਲ ਮੀਡੀਆ ਸੈੱਲਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਪੁਲਿਸ ਅਜਿਹੇ ਸਾਰੇ ਗਰੁੱਪਾਂ ‘ਤੇ ਨਜ਼ਰ ਰੱਖੇਗੀ। ਕੁਝ ਸੰਗਠਨ ਆਪਣੇ ਹਿੱਤਾਂ ਲਈ ਇਸ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ। ਸਥਾਨਕ ਪੁਲਿਸ ਨੂੰ ਉਨ੍ਹਾਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਇਨ੍ਹਾਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ‘ਜਿਨ੍ਹਾਂ ਨੇ ਪੰਜਾਬੀਆਂ ਦਾ ਇੱਕ ਵੀ ਰੁਪਇਆ ਖਾਧਾ, ਓਹਦਾ ਮੈਂ ਵਿਆਜ ਸਮੇਤ ਹਿਸਾਬ ਲਊਂਗਾ’ : CM ਮਾਨ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਹੋ ਰਿਹਾ ਹੈ। ਇਸ ਲਈ ਪੰਜਾਬ ਵਿੱਚ ਕੇਂਦਰ ਸਰਕਾਰ ਨਾਲ ਜੁੜੇ ਦਫ਼ਤਰਾਂ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੇਲਵੇ ਦੀ ਪ੍ਰਾਪਰਟੀ ਅਤੇ ਸਟੇਸ਼ਨਾਂ ਆਦਿ ਦੀ ਸੁਰੱਖਿਆ ਨੂੰ ਸਖ਼ਤ ਕਰਨ ਲਈ ਕਿਹਾ ਗਿਆ ਹੈ। ਪੰਜਾਬ ਪੁਲਿਸ ਨੂੰ GRP ਅਤੇ RPF ਨਾਲ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ ਗਿਆ ਹੈ।
ਗੌਰਤਲਬ ਹੈ ਕਿ ADGP ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਆਰਮੀ ਭਰਤੀ ਸੈਂਟਰ ਅਤੇ ਫੌਜ ਨਾਲ ਜੁੜੇ ਹੋਰ ਅਦਾਰਿਆਂ ਦੀ ਸੁਰੱਖਿਆ ਨੂੰ ਖ਼ਤਰਾ ਦੱਸਿਆ ਹੈ। ਪੁਲਿਸ ਨੂੰ ਇੱਥੇ ਸਖ਼ਤ ਸੁਰੱਖਿਆ ਰੱਖਣ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਕੁਝ ਟ੍ਰੇਨਿੰਗ ਇੰਸਟੀਚਿਊਟ ਵੀ ਅਸਿੱਧੇ ਤੌਰ ‘ਤੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇ ਮਾਲਕ ਅਤੇ ਕਾਊਂਸਲਰ ਦੀ ਕਾਊਂਸਲਿੰਗ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: