ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਕੱਲ੍ਹ 21 ਜੂਨ ਨੂੰ ਯੋਗ ਦਿਵਸ ਹੈ। ਇਸੇ ਦਰਮਿਆਨ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਯੋਗ ਦਿਵਸ ਮੌਕੇ ਇੱਕ ਦਿਨ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਪਿਛਲੇ 2 ਸਾਲਾਂ ਦੇ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਯੋਗ ਦਿਵਸ ਸਿਰਫ਼ ਆਨਲਾਈਨ ਹੀ ਮਨਾਇਆ ਜਾਂਦਾ ਰਿਹਾ ਹੈ ਪਰ ਹੁਣ ਜਦੋਂ ਕਿ ਸਕੂਲ ਪੂਰੀ ਤਰ੍ਹਾਂ ਤੋਂ ਖੁੱਲ੍ਹ ਗਏ ਹਨ ਇਸ ਲਈ ਸਮੂਹ ਸਕੂਲ ਮੁਖੀਆਂ ਨੂੰ ਲਿਖਿਆ ਜਾਂਦਾ ਹੈ ਕਿ ਉਹ ਆਪਣੇ ਸਕੂਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਣਾਉਣ।
ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਲਿਖਿਆ ਜਾਂਦਾ ਹੈ ਕਿ ਉਕਤ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -: