ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਤਹਿਤ ਸੇਵਾ ਕਰਨ ਤੋਂ ਬਾਅਦ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ । ਹਰਿਆਣਾ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਸਬੰਧੀ ਇੱਕ ਟਵੀਟ ਵੀ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਐਲਾਨ ਕਰਦਾ ਹਾਂ ਕਿ ‘ਅਗਨੀਪਥ ਯੋਜਨਾ’ ਦੇ ਤਹਿਤ 4 ਸਾਲ ਤੱਕ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ।”
ਇਹ ਵੀ ਪੜ੍ਹੋ: ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ, ਉੱਤਰਾਖੰਡ ਸਰਕਾਰ ਨੇ ਵੀ ‘ਅਗਨੀਵੀਰਾਂ’ ਦੀ ਸੇਵਾ ਖ਼ਤਮ ਹੋਣ ਤੋਂ ਬਾਅਦ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ । ਉੱਤਰਾਖੰਡ ਦੇ CM ਪੁਸ਼ਕਰ ਸਿੰਘ ਧਾਮੀ ਨੇ ਕਿਹਾ ਸੀ ਕਿ ਮੈਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੂਬੇ ਦੇ ਜੋ ਵੀ ਨੌਜਵਾਨ ਅਗਨੀਵੀਰ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕਰਨਗੇ ਉਨ੍ਹਾਂ ਸਾਰਿਆਂ ਨੂੰ ਮਾਂ ਭਾਰਤੀ ਦੀ ਸੇਵਾ ਦੇ ਬਾਅਦ ਸੂਬੇ ਦੀ ਪੁਲਿਸ, ਆਫ਼ਤ ਪ੍ਰਬੰਧਨ ਨਾਲ ਸਬੰਧਿਤ ਸੇਵਾਵਾਂ ਵਿੱਚ ਪਹਿਲ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਦੇਸ਼ ਭਰ ਵਿੱਚ ਭਾਰੀ ਵਿਰੋਧ ਹੋ ਰਿਹਾ ਹੈ । ਯੂਪੀ, ਬਿਹਾਰ ਸਮੇਤ ਕਈ ਸੂਬਿਆਂ ਵਿੱਚ ਨੌਜਵਾਨਾਂ ਵੱਲੋਂ ਭੰਨਤੋੜ ਕਰ ਕੇ ਸਰਕਾਰ ਦੀ ਇਸ ਸਕੀਮ ਖਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਇਸ ਸਕੀਮ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਅਤੇ ਆਮ ਭਰਤੀ ਦੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾਵੇ ।
ਵੀਡੀਓ ਲਈ ਕਲਿੱਕ ਕਰੋ -: