ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਮੰਗਲਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਤੋਂ ਜੱਥੇ ਨੂੰ ਅਟਾਰੀ ਸਰਹੱਦ ਲਈ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ । ਇਸ ਸਾਲ ਪਾਕਿਸਤਾਨ ਨੇ 266 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇ ਕੇ ਗੁਰੂ ਧਾਮਾਂ ਦੇ ਦਰਸ਼ਨਾਂ ਦੀ ਆਗਿਆ ਦਿੱਤੀ ਹੈ।
SGPC ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਾਲ 277 ਸ਼ਰਧਾਲੂਆਂ ਦਾ ਵੀਜ਼ਾ ਪਾਕਿਸਤਾਨ ਐਂਬੰਸੀ ਦੇ ਕੋਲ ਭੇਜਿਆ ਗਿਆ ਸੀ, ਪਰ ਇਨ੍ਹਾਂ ਵਿੱਚੋਂ 11 ਸ਼ਰਧਾਲੂਆਂ ਦਾ ਵੀਜ਼ਾ ਕਿਸੇ ਕਾਰਨ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੰਗਲਵਾਰ ਸਵੇਰੇ 266 ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜ ਦਿੱਤਾ ਗਿਆ । ਮੰਗਲਵਾਰ ਨੂੰ ਗਿਆ ਜੱਥਾ 30 ਜੂਨ ਨੂੰ ਵਾਪਸ ਪਰਤੇਗਾ। ਇਸ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ।
ਦੱਸ ਦੇਈਏ ਕਿ ਸਿੱਖ ਸ਼ਰਧਾਲੂਆਂ ਦਾ ਜੱਥਾ ਇਨ੍ਹਾਂ 10 ਦਿਨਾਂ ਵਿੱਚ ਗੁਰਦੁਆਰਿਆਂ ਦੇ ਨਾਲ-ਨਾਲ ਪਾਕਿਸਤਾਨ ਦੇ ਲਾਹੌਰ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਵੀ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਵੀ ਨਤਮਸਤਕ ਹੋਵੇਗਾ। ਇਸ ਤੋਂ ਬਾਅਦ ਇਹ ਜੱਥਾ 30 ਜੂਨ ਨੂੰ ਅਟਾਰੀ ਬਾਰਡਰ ਦੇ ਰਸਤੇ ਭਾਰਤ ਵਾਪਸ ਆਵੇਗਾ।
ਵੀਡੀਓ ਲਈ ਕਲਿੱਕ ਕਰੋ -: