ਪੰਜਾਬ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਰਵਾਰ ਸਿਹਤਯਾਬ ਹੋਣ ਮਗਰੋਂ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵਾਲਿਆਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਸਿਹਤ ਹੁਣ ਬਿਲਕੁਲ ਠੀਕ ਤੇ ਤਸੱਲੀਬਖਸ਼ ਹੈ, ਜਿਸ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਪ੍ਰਕਾਸ਼ ਸਿੰਘ ਬਾਦਲ ਪਿਛਲੇ ਦਿਨੀਂ ਛਾਤੀ ‘ਚ ਦਰਦ ਦੇ ਚੱਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਹਾਲ-ਚਾਲ ਜਾਣਨ ਅੱਜ ਹਰਿਆਣਾ ਦੇ ਮਨੋਹਰ ਲਾਲ ਖੱਟਰ ਵੀ ਹਸਪਤਾਲ ਪਹੁੰਚੇ ਸਨ।
ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ ‘ਚ ਦਰਦ ਤੋਂ ਬਾਅਦ ਉਸ ਦਾ ਚੈਕਅੱਪ ਕੀਤਾ ਗਿਆ। ਉਥੇ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਭੇਜ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: