ਬਠਿੰਡਾ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਸਾਰਜ ਸਿੰਘ ਸਿੱਧੂ ਉਰਫ ਮਿੰਟੂ ਨੇ ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ਆਈਡੀ ‘ਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਦੌਰਾਨ ਆਪਣੀ ਜੇਲ੍ਹ ਦੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ, ਜਿਸ ਨਾਲ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ। ਸੀਆਰਪੀਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੋਂ ਉਸ ਜੇਲ੍ਹ ਦੀ ਸਪੈਸ਼ਲ ਸੈੱਲ ਦੀ ਤਲਾਸ਼ੀ ਲਈ, ਜਿਥੇ ਸਾਰਜ ਮਿੰਟੂ ਬੰਦ ਸੀ।
ਤਲਾਸ਼ੀ ਵਿਚ ਗੈਂਗਸਟਰ ਦਾ ਮੋਬਾਈਲ ਫੋਨ ਸਣੇ ਕੁਝ ਵੀ ਇਤਰਾਜ਼ਯੋਗ ਸਾਮਾਨ ਨਹੀਂ ਮਿਲਿਆ ਹੈ ਪਰ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੈਂਟ ਪੁਲਿਸ ਨੇ ਗੈਂਗਸਟਰ ਮਿੰਟੂ ਖਿਲਾਫ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਦਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ਵਿਚ ਵੀ ਪੁਲਿਸ ਵੱਲੋਂ ਗੈਂਗਸਟਰ ਸਾਰਜ ਮਿੰਟੂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਗਿਆ ਸੀ ਕਿਉਂਕਿ ਮੂਸੇਵਾਲਾ ਦੀ ਹੱਤਿਆ ਵਿਚ ਉੁਸ ਦਾ ਨਾਂ ਆਉਂਦਾ ਹੈ। ਕੁਝ ਦਿਨ ਪਹਿਲਾਂ ਪੁਲਿਸ ਨੇ ਸਾਰਜ ਨੂੰ ਵਾਪਸ ਬਠਿੰਡਾ ਸੈਂਟਰਲ ਜੇਲ੍ਹ ਭੇਜ ਦਿੱਤਾ ਸੀ। ਇੰਟਰਨੈੱਟ ਮੀਡੀਆ ਅਕਾਊਂਟ ‘ਤੇ ਉਸ ਵੱਲੋਂ ਫੋਟੋਆਂ ਅਪਲੋਡ ਕੀਤੀਆਂ ਗਈਆਂ। ਪੁਲਿਸ ਨੇ ਉਸ ਖਿਲਾਫ ਸੁਰੱਖਿਆ ਕਾਰਨਾ ਨਾਲ ਜੇਲ੍ਹ ਦੀਆਂ ਤਸਵੀਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਗੈਂਗਸਟਰ ਸਾਜਨ ਉਰਫ ਮਿੰਟੂ ਨੇ ਜੇਲ੍ਹ ਵਿਚ ਲਈਆਂ ਗਈਆਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਪਲੋਡ ਕੀਤਾ ਸੀ ਜਿਸ ਦੀ ਸ਼ਿਕਾਇਤ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਭੇਜ ਦਿੱਤੀ ਗਈ ਸੀ। ਗੈਂਗਸਟਰ ਨੇ ਨਾ ਸਿਰਫ ਬਠਿੰਡਾ ਸੈਂਟਰਲ ਜੇਲ੍ਹ ਸਗੋਂ ਹੁਸ਼ਿਆਰਪੁਰ ਤੇ ਫਿਰੋਜ਼ਪੁਰ ਜੇਲ੍ਹ ਦੀਆਂ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਪਲੋਡ ਕੀਤੀਆਂ ਹਨ। ਤਸਵੀਰਾਂ ਵਿਚ ਸਾਰਜ ਮਿੰਟੂ ਜੇਲ੍ਹ ਦੇ ਬਾਹਰ ਉੱਚੀ ਦੀਵਾਰ ਕੋਲ ਨਜ਼ਰ ਆ ਰਹੀ ਹੈ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਜੇਲ੍ਹ ਬ੍ਰੇਕ ਲਈ ਗੈਂਗਸਟਰ ਮਿੰਟੂ ਨੇ ਜੇਲ੍ਹ ਦੀਆਂ ਤਸਵੀਰਾਂ ਆਪਣੇ ਸਾਥੀ ਗੈਂਗਸਟਰ ਨੂੰ ਆਪਣੇ ਮੋਬਾਈਲ ਫੋਨ ਜ਼ਰੀਏ ਵ੍ਹਟਸਐਪ ਜ਼ਰੀਏ ਭੇਜੀ ਹੋਵੇਗੀ।