ਪੀਆਰਟੀਸੀ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਿਚ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦਿੱਤੇ ਜਾਣ ਵਜੋਂ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਸਮੂਹ ਬੱਸ ਅੱਡਿਆਂ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ‘ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾਂ ਚਲਾਉਣ ਲਈ ਮਜਬੂਰ ਹਨ। ਪਰ ਇਹ ਸਹੂਲਤਾਂ ਦੇਣ ਵਾਲੇ ਮੁਲਾਜ਼ਮਾਂ ਦੇ ਬੱਚੇ ਭੁੱਖੇ ਹਨ ਤੇ ਸਰਕਾਰ ਇਨ੍ਹਾਂ ਨੂੰ ਗਲਤ ਰਸਤੇ ਤੁਰਨ ਲਈ ਮਜਬੂਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਉੱਚ ਅਧਿਕਾਰੀਆਂ ਨਾਲ ਕੱਚੇ ਮੁਲਾਜ਼ਮਾਂ ਦੀ ਤਨਖਾਹ ਬਾਬਤ ਉੱਚ ਅਧਿਕਾਰੀਆਂ ਤੇ ਟਰਾਂਸਪੋਰਟ ਨਾਲ ਗੱਲਬਾਤ ਕੀਤੀ ਗਈ ਪਰ ਅਜੇ ਤੱਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲੀਆਂ ਜਿਸ ਕਾਰਨ ਹੁਣ ਪੰਜਾਬ ਦੇ ਸਾਰੇ ਬੱਸ ਟੈਂਡ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਤੇ ਨਾਲ ਹੀ ਜਥੇਬੰਦੀ ਨੇ ਸਰਕਾਰ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਇਸ ਦੇ ਬਾਵਜੂਦ ਵੀ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਆਉਂਦੀਆਂ ਤਾਂ 23 ਜੂਨ 2022 ਨੂੰ ਦੁਪਹਿਰ 12 ਵਜੇ ਤੋਂ ਸਮੂਹ ਮੁਲਾਜ਼ਮ ਬੱਸਾਂ ਬੰਦ ਕਰਕੇ ਚੱਕਾ ਜਾਮ ਕਰਨਗੇ।
ਯੂਨੀਅਨ ਆਪਣੀਆਂ ਮੰਗਾਂ ਲਈ ਹਮੇਸ਼ਾ ਸੰਘਰਸ਼ ਕਰਦੀ ਰਹੀ ਹੈ ਹੁਣ ਵੀ ਤਨਖਾਹਾਂ ਸਮੇਂ ਸਿਰ ਪਾਉਣ ਦੀ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਘੱਟੋ-ਘੱਟ 10 ਹਜ਼ਾਰ ਸਰਕਾਰੀ ਬੱਸਾਂ ਕਰਨ ਦੀ ਮੰਗ, ਫਾਰਗ ਕੀਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ, ਆਊਟਸੋਰਸਿੰਗ ਭਰਤੀ ਬੰਦ ਕਰਕੇ ਪੱਕੀ ਭਰਤੀ ਦੀ ਮੰਗ ਸਮੇਤ ਡਾਟਾ ਐਂਟਰੀ ਆਪ੍ਰੇਟਰ ਦੀ ਮੰਗ ‘ਤੇ ਸੰਘਰਸ਼ ਕਰ ਰਹੀ ਯੂਨੀਅਨ ਨੂੰ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਵਲੋਂ ਤਨਖ਼ਾਹ ਦੇ ਮੁੱਦੇ ਤੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਫ੍ਰੀ ਸਫਰ ਦੀ ਸਹੂਲਤ ਤਾਂ ਦਿੱਤੀ ਜਾ ਰਹੀ ਹੈ ਪਰ ਪਿਛਲੇ 5 ਮਹੀਨਿਆਂ ਤੋਂ ਬਿੱਲ ਪੈਂਡਿੰਗ ਪਏ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: