ਪੰਜਾਬ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਸਬੰਧੀ ਅਧਿਕਾਰੀਆਂ ਦੇ ਹੁਕਮਾਂ ’ਤੇ ਮੋਹਾਲੀ ਜ਼ਿਲ੍ਹੇ ਦੀਆਂ ਵੱਡੀਆਂ ਸੁਸਾਇਟੀਆਂ ਵਿੱਚ ਖਾਸ ਤੌਰ ’ਤੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।
ਅੱਜ SBP ਹੋਮਜ਼ ਵਿਖੇ ਐਂਟੀ ਗੈਂਗਸਟਰ ਟੀਮ ਅਤੇ ਮੋਹਾਲੀ ਪੁਲਿਸ ਦੀ ਜੁਆਇੰਟ ਆਪ੍ਰੇਸ਼ਨ ਟੀਮ ਨੇ ਅਚਨਚੇਤ ਚੈਕਿੰਗ ਕੀਤੀ, ਜਿਸ ਵਿੱਚ 15 ਤੋਂ 20 ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜੋ ਸ਼ੱਕੀ ਦੱਸੇ ਜਾ ਰਹੇ ਹਨ, ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟੀਮ ਦੇ ਸਾਂਝੇ ਆਪ੍ਰੇਸ਼ਨ ਨੇ ਮੁਹਾਲੀ ਜ਼ਿਲ੍ਹੇ ਦੀਆਂ ਵੱਡੀਆਂ ਸੁਸਾਇਟੀਆਂ ਵਿੱਚ ਛਾਪੇਮਾਰੀ ਕਰਕੇ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੁਲਿਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਜਿਨ੍ਹਾਂ ਵਿੱਚ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਸ਼ਾਮਲ ਵਿੱਚ ਛਾਪਾ ਮਾਪ ਕੇ ਘੱਟੋ-ਘੱਟ 20 ਸ਼ੱਕੀਆਂ ਨੂੰ ਕਾਬੂ ਕੀਤਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 10 ਗੱਡੀਆਂ ਵੀ ਜ਼ਬਤ ਕੀਤੀਆਂ ਤੇ 18 ਗ੍ਰਾਮ ਅਫੀਮ, ਸੱਤ ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: