ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣ ਦਾ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਲਗਾਤਾਰ ਐਕਸ਼ਨ ਲਿਆ ਜਾ ਰਿਹਾ ਹੈ।
CM ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵ੍ਹਟਸਐਪ ਆਧਾਰਤ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿਚ ਲੋਕ ਆਡੀਓ ਜਾਂ ਵੀਡੀਓ ਰਾਹੀਂ ਭ੍ਰਿਸ਼ਟ ਵਿਅਕਤੀ ਬਾਰੇ ਸ਼ਿਕਾਇਤ ਕਰ ਸਕਦੇ ਹਨ ਤੇ ਇਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਇਸੇ ਤਹਿਤ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਦਾ ਚੁੱਕਾ ਹੈ ।
‘ਆਪ’ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 28 ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਤਹਿਤ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡਾਟਾ ਐਂਟਰੀ ਆਪ੍ਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਮਾਈਨਿੰਗ ਕੇਸ ‘ਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਵਿੱਢੀ ਹੈ। ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੂਬਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਨੂੰ ਇੱਕ ਸਹਾਇਕ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।