ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦੇ ਹੋਏ ਕਿਹਾ ਕਿ ਮੌਜੂਦਾ ਹਾਲਾਤ ਦੇ ਚੱਲਦੇ ਜੋ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੇ ਹਵਾਈ ਟਿਕਟਾਂ ਦਾ ਪ੍ਰਬੰਧ ਐੱਸਜੀਪੀਸੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ ਤਾਂ ਕਿ ਉਹ ਡਰ ਭਰੇ ਮਾਹੌਲ ਤੋਂ ਬਾਹਰ ਨਿਕਲ ਸਕਣ।
ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਰਹਿਣ ਵਾਲੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਜਿਨ੍ਹਾਂ ਕੋਲ ਖਰਚ ਦੀ ਵਿਵਸਥਾ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਐੱਸਜੀਪੀਸੀ ਉਨ੍ਹਾਂ ਦਾ ਹਰ ਤਰ੍ਹਾਂ ਤੋਂ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦਿੱਲੀ ਵਿਚ ਅਫਗਾਨੀ ਸਿੱਖਾਂ ਲਈ ਉਨ੍ਹਾਂ ਗੱਲਬਾਤ ਹੋਈ ਹੈ, ਜਿਨ੍ਹਾਂ ਨੇ ਅਫਗਾਨਿਸਤਾਨ ਵਿਚ ਰਹੇ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਜਾਅਲੀ ਡੈੱਥ ਸਰਟੀਫਿਕੇਟ ਬਣਵਾ ਕੇ Mutual Fund ਨਾਲ ਕੀਤੀ 49 ਲੱਖ ਦੀ ਠੱਗੀ, FIR ਦਰਜ
ਉਨ੍ਹਾਂ ਕਿਹਾ ਕਿ ਅਫਗਾਨੀ ਸਿੱਖਾਂ ਵਿਚ ਡਰ ਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਵਿਚ ਰਹਿਣ ਵਾਲੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ। ਅਜਿਹੇ ਸੰਕਟ ਵਿਚ ਅਫਗਾਨਿਸਤਾਨ ਦੇ ਸਿੱਖਾਂ ਤੋਂ ਪੂਰੀ ਕੌਮ ਨੂੰ ਹਮਦਰਦੀ ਹੈ ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੀ ਇਨ੍ਹਾਂ ਦਾ ਦਰਦ ਮਹਿਸੂਸ ਕਰਦੀ ਹੈ। ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ਵਿਚ ਆਪਣੇ ਕਾਰੋਬਾਰ ਤੇ ਜਾਨ ਤੋਂ ਪਿਆਰੇ ਗੁਰੂ ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਮੁਸ਼ਕਲ ਹੈ ਪਰ ਇਨ੍ਹਾਂ ਹਾਲਾਤ ਵਿਚ ਸਿੱਖ ਉਥੇ ਬੇਬੱਸ ਹਨ। ਇਸ ਕਾਰਨ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਅਫਗਾਨਿਸਤਾਨ ਵਿਚ ਹਰ ਸਿੱਖ ਦੀ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰੇ ਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।
ਵੀਡੀਓ ਲਈ ਕਲਿੱਕ ਕਰੋ -: