ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ‘ਤੇ ਹੰਗਾਮਾ ਕਰਨ ਵਾਲੇ ਵਿਰੋਧੀਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਹਮੇਸ਼ਾ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਸੂਬਾ ਸੁਰੱਖਿਅਤ ਹੱਥਾਂ ਵਿਚ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।
ਮੁੱਖ ਮੰਤਰੀ ਮਾਨ ਸੰਗਰੂਰ ਵਿਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਪੱਖ ਵਿਚ ਪ੍ਰਚਾਰ ਕਰ ਰਹੇ ਹਨ। ਇਸ ਮੌਕੇ CM ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ, ਇਥੇ ਨਫਰਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਸਿੱਧੂ ਮੂਸੇਵਾਲਾ ਦੀ ਹੱਤਿਆ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਏਜੰਸੀਆਂ ਤੇ 5 ਹੋਰ ਸੂਬਿਆਂ ਦੀ ਪੁਲਿਸ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਤਿੰਨ ਮਹੀਨੇ ਦੇ ਕੰਮਕਾਜ ਤੋਂ ਵਿਰੋਧੀ ਘਿਰ ਪੂਰੀ ਤ੍ਹਰਾਂ ਘਬਰਾਇਆ ਹੋਇਆ ਹੈ। ਸਾਰੇ ਵਿਰੋਧੀ ਧਿਰ ਇਕੱਠੇ ਹੋ ਗਏ ਹਨ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਸਖਤ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਨਾ ਸਿਰਫ ਨੌਜਵਾਨਾਂ ਦਾ ਭਵਿੱਖ ਖਰਾਬ ਕਰਨ ਜਾ ਰਹੀ ਹੈ ਸਗੋਂ ਇਸ ਯੋਜਨਾ ਨੂੰ ਲਾਗੂ ਕਰਨ ਨਾਲ ਫੌਜ ਦੇ ਅਧਿਕਾਰੀਆਂ ਦਾ ਮਨੋਬਲ ਵੀ ਡਿਗੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਮੇਲ ਸਿੰਘ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਸੰਸਦ ਵਿਚ ਭੇਜਣ।