ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਿਤੇ-ਕਿਤੇ ਧੁੱਪ ਵੀ ਨਿਕਲੇਗੀ ਤੇ ਕਿਤੇ-ਕਿਤੇ ਕਿਣਮਿਣ ਵੀ ਹੋ ਸਕਦੀ ਹੈ। ਕਿਣਮਿਣ ਨਾਲ ਹਵਾਵਾਂ ਚੱਲਣ ਤੋਂ ਗਰਮੀ ਨਾਲ ਰਾਹਤ ਰਹੇਗੀ। ਇਸ ਤੋਂ ਬਾਅਦ 23 ਜੂਨ ਤੋਂ 27 ਜੂਨ ਤੱਕ ਮੌਸਮ ਖੁਸ਼ਕ ਰਹੇਗਾ।
ਅਜਿਹੇ ‘ਚ ਪਾਰਾ 35 ਡਿਗਰੀ ਨੂੰ ਪਾਰ ਕਰ ਜਾਵੇਗਾ। ਜਲੰਧਰ ‘ਚ 28 ਜੂਨ ਤੋਂ ਪ੍ਰੀ ਮਾਨਸੂਨ ਸ਼ੁਰੂ ਹੋ ਜਾਵੇਗਾ। ਜੁਲਾਈ ਦੇ ਪਹਿਲੇ ਹਫ਼ਤੇ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸੰਭਵ ਹੈ ਕਿ ਮਾਨਸੂਨ ਦੀ ਬਾਰਿਸ਼ 30 ਜੂਨ ਨੂੰ ਵੀ ਸ਼ੁਰੂ ਹੋ ਜਾਵੇਗੀ।
ਪਿਛਲੇ ਚਾਰ ਦਿਨਾਂ ਤੋਂ ਪੰਜਾਬ ਵਿੱਚ ਜੂਨ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ ਜਿਸ ਕਾਰਨ ਚੰਗੀ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਆਮ ਤੌਰ ’ਤੇ ਜੂਨ ਵਿੱਚ 30.4 ਮਿਲੀਮੀਟਰ ਮੀਂਹ ਪੈਂਦਾ ਹੈ ਜਦੋਂਕਿ ਇਸ ਵਾਰ 30.5 ਮਿਲੀਮੀਟਰ ਮੀਂਹ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਲੁਧਿਆਣਾ, ਕਪੂਰਥਲਾ, ਫ਼ਾਜ਼ਿਲਕਾ, ਮੋਹਾਲੀ, ਪਠਾਨਕੋਟ ਅਤੇ ਤਰਨਤਾਰਨ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ। ਜਦਕਿ ਅੰਮ੍ਰਿਤਸਰ, ਬਠਿੰਡਾ, ਸੰਗਰੂਰ ਅਤੇ ਮਾਨਸਾ ਵਿੱਚ ਆਮ ਨਾਲੋਂ 30 ਤੋਂ 50 ਫੀਸਦੀ ਘੱਟ ਮੀਂਹ ਪਿਆ ਹੈ। ਬੁੱਧਵਾਰ ਤੋਂ ਸੂਬੇ ਦੇ ਉੱਤਰੀ ਜ਼ਿਲ੍ਹਿਆਂ ਨੂੰ ਛੱਡ ਕੇ ਮੌਸਮ ਸਾਫ਼ ਰਹੇਗਾ।