ਪਠਾਨਕੋਟ ਅਦਾਲਤ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਵਿਧਾਇਕ ਨੂੰ ਮਾਈਨਿੰਗ ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ । ਮਿਲੀ ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਲਾਈ ਸੀ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ।
ਜ਼ਿਕਰਯੋਗ ਹੈ ਕਿ ਜੋਗਿੰਦਰ ਪਾਲ ‘ਤੇ 8 ਜੂਨ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ FIR ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਜੋਗਿੰਦਰ ਪਾਲ ਨੂੰ 17 ਜੂਨ ਨੂੰ ਤਾਰਾਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜਿਆ ਸੀ ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ
ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ।
ਵੀਡੀਓ ਲਈ ਕਲਿੱਕ ਕਰੋ -: