ਮੋਗਾ ਦੇ ਗੈਂਗਸਟਰ ਦਵਿੰਦਰ ਬੰਬੀਹਾ ਦੇ ਪਿੰਡ ਬੰਬੀਹਾ ‘ਚ ਹੋਈ ਗੋਲੀਬਾਰੀ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਕਿਸਾਨ ਦੇ ਪਰਿਵਾਰ ਨੇ ਆਪਣੇ ਘਰ ‘ਤੇ ਖੁਦ ਹੀ ਗੋਲੀਆਂ ਚਲਵਾਈਆਂ ਸਨ। ਇਹ ਸਾਰੀ ਸਾਜ਼ਿਸ਼ ਅਸਲਾ ਲਾਇਸੈਂਸ ਲੈਣ ਲਈ ਰਚੀ ਗਈ ਸੀ। ਜਿਸ ਤੋਂ ਬਾਅਦ ਕਹਾਣੀ ਇਹ ਬਣੀ ਕਿ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਫਿਰੌਤੀ ਨਾ ਦੇਣ ਕਰਕੇ ਇਹ ਫਾਇਰਿੰਗ ਕਰਵਾਈ ਹੈ।
ਪੁਲਿਸ ਨੇ ਮੁਲਜ਼ਮ ਕਿਸਾਨ ਅਤੇ ਉਸ ਦੇ ਪੁੱਤਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਦੋਵੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਆਹਮੋ-ਸਾਹਮਣੇ ਆਏ ਗੈਂਗਸਟਰ ਲਾਰੈਂਸ ਅਤੇ ਬੰਬੀਹਾ ਗੈਂਗ ਦੀ ਦੁਸ਼ਮਣੀ ਦਾ ਫਾਇਦਾ ਚੁੱਕਣਾ ਚਾਹੁੰਦੇ ਸਨ।
ਸੂਤਰਾਂ ਮੁਤਾਬਕ ਤਰਲੋਚਨ ਸਿੰਘ ਅਤੇ ਉਸ ਦੇ ਪੁੱਤਰ ਨੇ ਅਸਲਾ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਇਸ ਨੂੰ ਮਨਜ਼ੂਰੀ ਮਿਲ ਜਾਏ ਇਸ ਲਈ ਪਰਿਵਾਰ ਨੇ ਇਹ ਸਾਜ਼ਿਸ਼ ਰਚੀ। ਧਮਕੀ ਦੀ ਗੱਲ ਕਹਿ ਕੇ ਖੁਦ ਹੀ ਘਰ ‘ਤੇ ਫਾਇਰਿੰਗ ਕਰਵਾ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ। ਘਰ ‘ਚ ਲੱਗੀਆਂ ਗੋਲੀਆਂ ਵੇਖ ਕੇ ਪੁਲਿਸ ਨੂੰ ਸ਼ੱਕ ਹੋ ਰਿਹਾ ਸੀ।
ਪੁਲਿਸ ਨੇ ਸੀਸੀਟੀਵੀ ਵੀ ਚੈੱਕ ਕੀਤੇ ਪਰ ਉਥੋਂ ਵੀ ਕੁਝ ਨਹੀਂ ਮਿਲਿਆ। ਜਿਸ ਤੋਂ ਬਾਅਦ ਪੁਲਿਸ ਦਾ ਸ਼ੱਕ ਹੋਰ ਵਧ ਗਿਆ। ਕਿਸਾਨ ਦਾ ਕਹਿਣਾ ਸੀ ਕਿ ਹਮਲਾਵਰ ਕਾਰ ਰਾਹੀਂ ਆਏ ਸਨ ਪਰ ਪੁਲਿਸ ਨੂੰ ਉਥੋਂ ਅਜਿਹਾ ਕੋਈ ਸਬੂਤ ਨਹੀਂ ਮਿਲਿਆ। ਦੂਜੇ ਪਾਸੇ ਕਿਸਾਨ ਬਹੁਤਾ ਅਮੀਰ ਨਹੀਂ ਹੈ ਅਤੇ ਉਸ ਕੋਲ ਜ਼ਿਆਦਾ ਜ਼ਮੀਨ ਨਹੀਂ ਹੈ, ਇਸ ਦੇ ਮੱਦੇਨਜ਼ਰ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਸਾਰਾ ਮਾਮਲਾ ਸਾਹਮਣੇ ਆਇਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਕਿਸਾਨ ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਨੂੰ ਕੁਝ ਦਿਨ ਪਹਿਲਾਂ ਇੱਕ ਵਿਦੇਸ਼ੀ ਨੰਬਰ ਤੋਂ ਵ੍ਹਾਟਸਐਪ ਕਾਲ ਆਈ ਸੀ, ਜਿਸ ਵਿੱਚ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਬਾਰੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਦੋਂ ਪੁਲਿਸ ਇਸ ਦੀ ਜਾਂਚ ਕਰ ਰਹੀ ਸੀ ਤਾਂ ਦੋ ਦਿਨ ਪਹਿਲਾਂ ਤੜਕੇ 3 ਵਜੇ ਕਿਸਾਨ ਦੇ ਘਰ ‘ਤੇ ਫਾਇਰਿੰਗ ਹੋਈ ਸੀ। ਇਹ ਗੋਲੀਆਂ ਘਰ ਦੇ ਦਰਵਾਜ਼ੇ ਅਤੇ ਕੰਧ ‘ਤੇ ਲੱਗੀਆਂ। ਹਾਲਾਂਕਿ ਘਰ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਸੀ।