ਦੇਸ਼ ਵਿਚ ਹੋਣ ਵਾਲੇ ਰਾਸ਼ਟਰਪਤੀ ਚੋਣ ਲਈ ਐੱਨਡੀਏ ਅਤੇ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਤੇ ਆਦਿਵਾਸੀ ਮਹਿਲਾ ਨੇਤਾ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਸਰਬ ਸੰਮਤੀ ਨਾਲ ਕੇਂਦਰੀ ਮੰਤਰੀ ਯਸ਼ਵੰਤ ਸਿਨ੍ਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਦ੍ਰੋਪਦੀ ਮੁਰਮੂ 25 ਜੂਨ ਨੂੰ ਨਾਮਜ਼ਦਗੀ ਦਾਖਲ ਕਰਨਗੇ। ਦ੍ਰੋਪਦੀ ਮੂਰਮੂ ਦੇ ਨਾਮਜ਼ਦਗੀ ਦੇ ਦਿਨ ਭਾਜਪਾ ਨੇ 24 ਤੇ 25 ਜੂਨ ਨੂੰ ਆਪਣੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਦਿੱਲੀ ਵਿਚ ਮੌਜੂਦ ਰਹਿਣ ਦਾ ਨਿਰਦੇਸ਼ ਦਿੱਤਾ ਹੈ।
ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 29 ਜੂਨ ਹੈ ਜਦੋਂ ਕਿ 18 ਜੁਲਾਈ ਨੂੰ ਵੋਟਾਂ ਪੈਣਗੀਆਂ। 21 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਪਾਰੀਟ ਵੱਲੋਂ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਦੇ ਬਾਅਦ ਦ੍ਰੋਪਦੀ ਮੁਰਮੂ ਨੇ ਰਾਏਰੰਗਪੁਰ ਵਿਚ ਆਪਣੀ ਰਿਹਾਇਸ਼ ‘ਤੇ ਕਿਹਾ ਕਿ ਮੈਂ ਹੈਰਾਨ ਅਤੇ ਖੁਸ਼ ਹਾਂ। ਮਯੂਰਭੰਜ ਜ਼ਿਲ੍ਹੇ ਤੋਂ ਆਉਣ ਵਾਲੀ ਇੱਕ ਆਦਿਵਾਸੀ ਮਹਿਲਾ ਵਜੋਂ ਮੈਂ ਕਦੇ ਨਹੀਂ ਸੋਚਿਆ ਨਹੀਂ ਸੀ ਕਿ ਮੈਨੂੰ ਇਸ ਅਹੁਦੇ ਦਾ ਉਮੀਦਵਾਰ ਬਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਨਾਲ ਹੀ ਇਹ ਵੀ ਕਿਹਾ ਕਿ ਸੰਵਿਧਾਨ ਵਿਚ ਰਾਸ਼ਟਰਪਤੀ ਦੀਆਂ ਜੋ ਵੀ ਸ਼ਕਤੀਆਂ ਹੋਣਗੀਆਂ, ਮੈਂ ਉਨ੍ਹਾਂ ਮੁਤਾਬਕ ਕੰਮ ਕਰਾਂਗੀ। ਦੱਸ ਦੇਈਏ ਕਿ ਜੇਕਰ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਦਾ ਚੋਣ ਜਿੱਤ ਜਾਂਦੀ ਹੈ ਤਾਂ ਦੇਸ ਦੀ ਪਹਿਲੀ ਆਦਿਵਾਸੀ ਤੇ ਦੂਜੀ ਮਹਿਲਾ ਰਾਸ਼ਟਰਪਤੀ ਹੋਣਗੇ।