ਹਸਪਤਾਲ ਤੋਂ ਛੁੱਟੀ ਦੇ ਬਾਅਦ ਬੈੱਡ ਰੈਸਟ ਦੀ ਸਲਾਹ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੁਝ ਹਫਤੇ ਹੋਰ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕਦੇ ਹਨ। ਕਾਂਗਰਸ ਪ੍ਰਧਾਨ ਨੇ ਈਡੀ ਨੂੰ ਚਿੱਠੀ ਲਿਖ ਕੇ ਆਪਣੇ ਪੂਰੀ ਤਰ੍ਹਾਂ ਠੀਕ ਹੋਣ ਤੱਕ ਹਾਜ਼ਰੀ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕਾਂਗਰਸ ਪ੍ਰਧਾਨ ਨੂੰ ਈਡੀ ਨੇ ਨੈਸ਼ਨਲ ਹੇਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਨਾਲ ਜੁੜੇ ਸਵਾਲਾਂ ਲਈ 23 ਜੂਨ ਨੂੰ ਸਵਾਲ-ਜਵਾਬ ਲਈ ਸੰਮਨ ਭੇਜਿਆ ਸੀ।
ਰਮੇਸ਼ ਨੇ ਟਵੀਟ ਕੀਤਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਡਾਕਟਰਾਂ ਨੇ ਘਰ ‘ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਵਜ੍ਹਾ ਨਾਲ ਸੋਨੀਆ ਗਾਂਧੀ ਨੇ ਈਡੀ ਨੂੰ ਚਿੱਠੀ ਲਿਖ ਕੇ ਕੁਝ ਹੋਰ ਸਮਾਂ ਮੰਗਿਆ ਹੈ। ਕਾਂਗਰਸ ਪ੍ਰਧਾਨ ਕੁਝ ਦਿਨ ਪਹਿਲਾਂ ਕੋਰੋਨਾ ਤੇ ਫੇਫੜਿਆਂ ਦੇ ਸੰਕਰਮਣ ਕਾਰਨ ਹਸਪਤਾਲ ਵਿਚ ਭਰਤੀ ਹੋਈ ਸੀ ਅਤੇ ਹੁਣ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ।
ਕਾਂਗਰਸ ਨੇ ਈਡੀ ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਪੂਰੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ।
ਵੀਡੀਓ ਲਈ ਕਲਿੱਕ ਕਰੋ -: