ਕੋਵਿਡ-19 ਨੇ ਇਕ ਵਾਰ ਫਿਰ ਪੰਜਾਬ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿਚ ਕੋਰੋਨਾ ਨਾਲ 2 ਮੌਤਾਂ ਹੋਈਆਂ ਹਨ ਅਤੇ 134 ਨਵੇਂ ਕੇਸ ਦਰਜ ਕੀਤੇ ਗਏ ਹਨ। ਇੱਕ ਮੌਤ ਲੁਧਿਆਣਾ ਅਤੇ ਦੂਜੀ ਅੰਮ੍ਰਿਤਸਰ ਵਿੱਚ ਹੋਈ।
ਸਿਹਤ ਵਿਭਾਗ ਅਨੁਸਾਰ ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਵਿੱਚ ਇਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ। ਮੰਗਲਵਾਰ ਨੂੰ ਸੂਬੇ ਵਿੱਚ 105 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸੂਬੇ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 625 ਹੋ ਗਈ ਹੈ।
ਸੂਬੇ ਵਿੱਚ ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਲੱਗ ਗਏ ਹਨ। ਮੰਗਲਵਾਰ ਨੂੰ ਲੁਧਿਆਣਾ ਵਿੱਚ ਤੇ ਮੋਹਾਲੀ ਵਿੱਚ 19 ਮਰੀਜ਼ ਮਿਲੇ। ਇਸ ਤੋਂ ਇਲਾਵਾ ਜਲੰਧਰ ਵਿੱਚ 14, ਪਟਿਆਲਾ ਵਿੱਚ 10 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਭ ਤੋਂ ਵੱਧ 205 ਕੋਰੋਨਾ ਮਰੀਜ਼ ਸਿਰਫ਼ ਮੁਹਾਲੀ ਜ਼ਿਲ੍ਹੇ ਵਿੱਚ ਹਨ। ਇਸਦੇ ਨਾਲ ਹੀ 11 ਮਰੀਜ਼ਾਂ ਨੂੰ ਲਾਈਫ਼ ਸੇਵਿੰਗ ਸਪੋਰਟ ‘ਤੇ ਰੱਖਿਆ ਗਿਆ ਹੈ। ਇਨ੍ਹਾਂ ਵਿੱਚ 9 ਮਰੀਜ਼ ਆਕਸੀਜਨ ਤੇ 2 ICU ਵਿੱਚ ਰੱਖੇ ਗਏ ਹਨ। ਫਿਲਹਾਲ ਵੈਂਟੀਲੇਟਰ ‘ਤੇ ਕੋਈ ਮਰੀਜ਼ ਨਹੀਂ ਹੈ।
ਦੱਸ ਦੇਈਏ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ 15 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਇਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਲੁਧਿਆਣਾ ਵਿੱਚ 7 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਮੋਹਾਲੀ ਵਿੱਚ 2 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: