ਸੰਗਰੂਰ ਲੋਕ ਸਭਾ ਸੀਟ ਲਈ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਸਖਤ ਮੁਕਾਬਲਾ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ..ਇਨਕਲਾਬ ਜ਼ਿੰਦਾਬਾਦ।”
ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ । CM ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ । ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 ਵਿੱਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: