ਯੂਪੀ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 7 ਹੋਰ ਜ਼ਖ਼ਮੀ ਹੋ ਗਏ। ਪੀ.ਐੱਮ. ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਕਿਹਾ ਕਿ ਇਹ ਹਾਦਸਾ ਦਿਲ ਨੂੰ ਝੰਜੋੜਨ ਵਾਲਾ ਹੈ। ਉਨ੍ਹਾਂ ਸਾਰੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ।
ਇਹ ਹਾਦਸਾ ਗਜਰੌਲਾ ਥਾਣੇ ਦੇ ਪੂਰਨਪੁਰ ਹਾਈਵੇ ‘ਤੇ ਉਸ ਸਮੇਂ ਵਾਪਰਿਆ, ਜਦੋਂ ਤੇਜ਼ ਰਫਤਾਰ ਪਿਕਅੱਪ ਗੱਡੀ ਦਰੱਖਤ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਝਪਕੀ ਆਉਣ ਕਰਕੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਦਕਿ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐਮ ਐਸਪੀ ਅਤੇ ਹੋਰ ਪ੍ਰਸ਼ਾਸਨਿਕ ਅਮਲੇ ਦੇ ਨਾਲ ਜ਼ਿਲ੍ਹਾ ਹਸਪਤਾਲ ਪੁੱਜੇ।
ਘਟਨਾ ਗਜਰੌਲਾ ਥਾਣਾ ਖੇਤਰ ਦੇ ਮਲਮੂਦ ਦੀ ਹੈ, ਜਿੱਥੇ ਹਰਿਦੁਆਰ ਤੋਂ ਇਸ਼ਨਾਨ ਕਰਕੇ ਪਰਤ ਰਹੇ 17 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਪਿਕਅੱਪ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ ਦੌਰਾਨ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਪਹੁੰਚਾਇਆ। ਦੋ ਹੋਰ ਵਿਅਕਤੀਆਂ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸ ਦੇ ਨਾਲ ਹੀ ਸੱਤ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਿਲ੍ਹਾ ਹਸਪਤਾਲ ਤੋਂ ਮੁੱਢਲੀ ਸਹਾਇਤਾ ਤੋਂ ਬਾਅਦ 2 ਵਿਅਕਤੀਆਂ ਨੂੰ ਇਲਾਜ ਲਈ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ।