ਪੰਜਾਬ ਵਿੱਚ ਗੱਡੀਆਂ ‘ਤੇ ਫੈਂਸੀ ਨੰਬਰ ਲਾਉਣ ਵਾਲਿਆਂ ਦੇ ਹੁਣ ਚਲਾਨ ਕੱਟੇ ਜਾਣਗੇ। ਇਸ ਦੇ ਨਾਲ ਹੀ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਫੈਂਸੀ ਨੰਬਰ ਲੈਣ ਦੇ ਚਾਹਵਨ ਨਵੇਂ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਨੂੰ ਪ੍ਰਾਪਤ ਕਰ ਸਕਣਗੇ।
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਦੇ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕਰਨ ਤੋਂ ਇਲਾਵਾ ਚਲਾਨ ਕੱਟਣ ਦਾ ਫੈਸਲਾ ਕੀਤਾ ਹੈ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟਰੇਸ਼ਨ ਅਥਾਰਟੀ ਕੋਲ ਰਜਿਸਟਰਡ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ।
ਟਰਾਂਸਪੋਰਟ ਵਿਭਾਗ ਨੇ ਵਾਹਨ ਵੈੱਬਸਾਈਟ ‘ਤੇ ਇਨ੍ਹਾਂ ਨੰਬਰਾਂ ਨੂੰ ਤੁਰੰਤ ਬਲਾਕ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਐਕਟ ਦੀ ਉਲੰਘਣਾ ਕਰਕੇ ਅਲਾਟ ਕੀਤੇ ਗਏ ਇਨ੍ਹਾਂ ਫੈਂਸੀ ਨੰਬਰ 30-12-2020 ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਰੱਦ ਕਰ ਦਿੱਤੇ ਗਏ ਸਨ।
ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜਿਹੇ ਫੈਂਸੀ ਨੰਬਰ ਰੱਖਣ ਵਾਲੇ ਪੰਜਾਬ ਮੋਟਰ ਵਹੀਕਲ ਐਕਟ ਦੇ ਨਿਯਮ 42-ਏ ਅਧੀਨ 10-12-2020 ਨੂੰ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਨਵੇਂ ਫੈਂਸੀ ਨੰਬਰ ਪ੍ਰਾਪਤ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਉਨ੍ਹਾਂ ਕਿਹਾ ਕਿ ਨਵੇਂ ਫੈਂਸੀ ਨੰਬਰਾਂ ਦੇ ਚਾਹਵਾਨਾਂ ਨੂੰ ਐਮਵੀਏ ਦੀ ਧਾਰਾ 39, 41 (6) ਅਤੇ 217 (ਡੀ) ਨੂੰ ਪੂਰਾ ਕਰਨਾ ਹੋਵੇਗਾ। ਮੰਤਰੀ ਨੇ ਖੇਤਰੀ ਟਰਾਂਸਪੋਰਟ ਅਥਾਰਟੀਆਂ ਨੂੰ ਵਿਸ਼ੇਸ਼ ਨਾਕੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਨੰਬਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਅਜਿਹੇ ਵਾਹਨਾਂ ਨੂੰ ਜ਼ਬਤ ਕੀਤਾ ਜਾ ਸਕੇ ਜੋ ਨਿਯਮਾਂ ਦੀ ਉਲੰਘਣਾ ਕਰਦੇ ਹਨ।