ਉਧਾਰ ਦਿੱਤੇ ਪੈਸੇ ਵਾਪਸ ਮੰਗਣ ‘ਤੇ ਇੱਕ ਸਿੱਖ ਨੌਜਵਾਨ ਦੀ ਪਹਿਲਾਂ ਮਾਰਕੁੱਟ ਕੀਤੀ ਗਈ ਤੇ ਫਿਰ ਜੁੱਤੀ ਨਾਲ ਪਾਣੀ ਵੀ ਪਿਲਾਇਆ ਗਿਆ। ਮਾਮਲੇ ਦੀ ਸ਼ਿਕਾਇਤ ਥਾਣਾ ਜੰਡਿਆਲਾ ਗੁਰੂ ਵਿਚ ਪਹੁੰਚੀ ਤਾਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਜੰਡਿਆਲਾ ਗੁਰੂ ਦਾ ਰਹਿਣ ਵਾਲਾ ਸੁੱਖਾ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਿਹਾ ਹੈ।
ਸੁੱਖਾ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੇ ਹੀ ਇੱਕ ਪਰਿਵਾਰ ਨੇ ਉਸ ਤੋਂ 2.50 ਲੱਖ ਰੁਪਏ ਉਧਾਰ ਲਏ ਸਨ। ਪਹਿਲਾਂ ਪਰਵਿਰਾ ਨੇ ਉਸ ਨਾਲ ਨੇੜਤਾ ਵਧਾਈ ਤੇ ਉਸ ਨੂੰ ਅੰਮ੍ਰਿਤਸਰ ਸ਼ਹਿਰ ਵੀ ਘੁਮਾਉਂਦੇ ਰਹੇ ਫਿਰ ਉਸ ਤੋਂ ਪੈਸੇ ਮੰਗ ਲਏ। ਜਦੋਂ ਉਹ ਉਨ੍ਹਾਂ ਤੋਂ ਵਾਪਸ ਪੈਸੇ ਮੰਗਣ ਲੱਗਾ ਤਾਂ ਟਾਲ ਮਟੋਲ ਕਰਦੇ ਰਹੇ। ਬੀਤੇ ਦਿਨ ਸਵੇਰੇ ਉਸ ਨੂੰ ਅੰਮ੍ਰਿਤਸਰ ਤੋਂ ਕਿਡਨੈਪ ਕਰ ਲਿਆ ਤੇ ਜੰਡਿਆਲਾ ਗੁਰੂ ਲੈ ਗਏ ਜਿਥੇ ਉਸ ਦੀ ਮਾਰਕੁਟਾਈ ਕੀਤੀ ਗਈ।
ਸੁੱਖਾ ਨੇ ਦੱਸਿਆ ਕਿ ਉਹ ਅੰਮ੍ਰਿਤਧਾਰੀ ਸਿੱਖ ਹੈ ਪਰ ਫਿਰ ਵੀ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ ਗਿਆ। ਅੱਧ ਮਰਿਆ ਹੋਣ ‘ਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਜੁੱਤੀ ਵਿਚ ਭਰ ਕੇ ਪਿਆਇਆ ਗਿਆ। ਇਸ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿੱਤੀ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਗੀਤ ‘SYL’ ‘ਤੇ ਮੁੱਕੇਬਾਜ਼ ਵੀਜੇਂਦਰ ਸਿੰਘ ਨੇ ਦਿੱਤੀ ਪ੍ਰਤੀਕਿਰਿਆ-‘ਪੱਗ ਨੂੰ ਸਿਰਫ਼ ਸਿੱਖੀ ਨਾਲ ਜੋੜ ਕੇ ਨਾ ਦੇਖੋ’
ਸ਼ਿਕਾਇਤ ਮਿਲਣ ਦੇ ਬਾਅਦ ਜੰਡਿਆਲਾ ਗੁਰੂ ਥਾਣੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਰਾਤ 10 ਵਜੇ ਘਟਨਾ ਦਾ ਪਤਾ ਲੱਗਾ। ਮਾਮਲੇ ਦੀ ਜਾਂਚ ਕਰ ਰਹੇ ਹਾਂ। ਘਟਨਾ ਵਾਲੀ ਥਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: