ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਅੱਜ 14 ਦਿਨ ਦੀ ਨਿਆਇਕ ਹਿਰਾਸਤ ਖਤਮ ਹੋਣ ਮਗਰੋਂ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਮੁੜ 10 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਦੱਸਣਯੋਗ ਹੈ ਕਿ ਉਨ੍ਹਾਂ ਨੇ ਹਾਈਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਦੀ ਪਟੀਸ਼ਨ ਵੀ ਖਾਰਿਜ ਹੋ ਗਈ ਸੀ। ਬੀਤੇ ਮੰਗਲਵਾਰ ਨੂੰ ਸਿੰਗਲਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲਿਆ ਹੈ।
ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ।
ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ । ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ । ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਡਾ. ਸਿੰਗਲਾ ‘ਤੇ ਸਿਹਤ ਵਿਭਾਗ ਦੇ ਹਰ ਕੰਮ ਵਿੱਚ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ਗਏ ਸਨ।