ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ 8 ਉਮੀਦਵਾਰਾਂ ਨੂੰ ਪਛਾੜ ਕੇ ਇਹ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਫਸਵਾਂ ਮੁਕਾਬਲਾ ਰਿਹਾ। ਕਈ ਵਾਰ ਗੁਰਮੇਲ ਸਿੰਘ ਵੋਟਾਂ ਦੀ ਗਿਣਤੀ ਵਿੱਚ ਅੱਗੇ ਰਹੇ ਪਰ ਅਖੀਰ ਉਨ੍ਹਾਂ ਨੂੰ ਪਛਾੜ ਕੇ ਸਿਮਨਰਜੀਤ ਸਿੰਘ ਮਾਨ ਨੇ ਅਖੀਰ ਇਸ ਸੀਟ ‘ਤੇ ਕਬਜ਼ਾ ਕਰ ਲਿਆ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5,822 ਵੋਟਾਂ ਦੇ ਫਰਕ ਨਾਲ ਹਰਾ ਕੇ ਉਨ੍ਹਾਂ ਸੀ.ਐੱਮ. ਮਾਨ ਦੇ ਗੜ੍ਹ ‘ਚੋਂ ਇਤਿਹਾਸਕ ਸਫਲਤਾ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ੍ਹ 2,53,154 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 2,47,332 ਵੋਟਾਂ ਮਿਲੀਆਂ।
ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ 79,688 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ, ਜਦਕਿ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਨੰਬਰ ‘ਤੇ ਜਦਕਿ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ 44,428 ਵੋਟਾਂ ਨਾਲ ਪੰਜਵੇਂ ਨੰਬਰ ‘ਤੇ ਰਹੇ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ।
ਇਨ੍ਹਾਂ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰਾਂ ਨੇ ਵੀ ਇਹ ਚੋਣ ਲੜੀ ਸੀ, ਜਿਨ੍ਹਾਂ ਵਿੱਚ ਕੁਲਵੀਰ ਸਿੰਘ ਨੂੰ 3,023 ਵੋਟਾਂ, ਜਗਪਾਲ ਸਿੰਘ ਨੂੰ 2,691 ਵੋਟਾਂ ਤੇ ਗਗਨਦੀਪ ਸਿੰਘ ਨੂੰ 2,400 ਵੋਟਾਂ ਮਿਲੀਆਂ। ਚੋਣ ਲੜ ਰਹੇ ਆਪਣੀ ਏਕਤਾ ਪਾਰਟੀ ਦੇ ਉਮੀਦਵਾਰ ਨੂੰ ਸਭ ਤੋਂ ਘੱਟ 1,842 ਵੋਟਾਂ ਮਿਲੀਆਂ।
ਦੱਸ ਦੇਈਏ ਕਿ ਇਹ ਸੀਟ ਸੀ.ਐੱਮ. ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਇਥੋਂ ਲਗਾਤਾਰ 2 ਵਾਰ ਲੋਕ ਸਭਾ ਤੋਂ ਸਾਂਸਦ ਚੁਣੇ ਗਏ ਸਨ, ਹਾਲਾਂਕਿ ਹੁਣ ਉਹ ਇਸ ਸੀਟ ਨੂੰ ਬਚਾ ਨਹੀਂ ਸਕੇ। ਆਮ ਆਦਮੀ ਪਾਰਟੀ ਦੀ ਇਸ ਹਾਰ ਦਾ ਕਾਰਨ ਚੋਣਾਂ ਤੋਂ ਪਹਿਲਾਂ ਮੂਸੇਵਾਲਾ ਕਤਲਕਾਂਡ ਨੂੰ ਮੰਨਿਆ ਜਾ ਰਿਹਾ ਹੈ, ਜਿਸ ਕਰਕੇ ਨੌਜਵਾਨ ਸਰਕਾਰ ਖਿਲਾਫ ਰੋਸ ਵਿੱਚ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਸਰਕਾਰ ਵੱਲੋਂ ਸਕਿਓਰਿਟੀ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਹੀ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਸਿੱਧੂ ਮੂਸੇਵਾਲਾ ਨੇ ਵੀ ਸਿਮਰਨਜੀਤ ਸਿੰਘ ਮਾਨ ਲਈ ਇਥੋਂ ਪ੍ਰਚਾਰ ਕਰਨਾ ਸੀ ਤੇ ਸੰਗਰੂਰ ਵਿੱਚ ਇਸ ਵਾਰ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਬਜਾਏ ਸਿਮਰਨਜੀਤ ਮਾਨ ਲਈ ਪ੍ਰਚਾਰ ਕੀਤਾ, ਜਿਸ ਦੇ ਨਤੀਜੇ ਚੋਣਾਂ ਵਿੱਚ ਸਾਫ ਨਜ਼ਰ ਆ ਰਹੇ ਹਨ।