ਪਟਿਆਲਾ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇੱਕ ਏਐੱਸਆਈ ਨੇ ਪਹਿਲਾਂ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕੀਤਾ ਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਦੋਵਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਏਐੱਸਆਈ ਦੀ ਪਛਾਣ ਦਵਿੰਦਰ ਸਿੰਘ ਦਰਦ ਵਜੋਂ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਗੁਆਂਢੀ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ASI ਦੀ ਪਤਨੀ ਸੁਮਨ ਦੀ ਲਾਸ਼ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗੀ ਪਈ ਸੀ ਤੇ ਖੁਦ ਏਐੱਸਆਈ ਵੀ ਉਥੇ ਤੜਫ ਰਿਹਾ ਸੀ।
ਗੁਆਂਢੀ ਵਿਨੋਦ ਕੁਮਾਰ ਨੇ ਦੱਸਿਆ ਕਿ ਦੁਪਿਹਰ 2 ਕੁ ਵਜੇ ਪਤਾ ਲੱਗਾ ਕਿ ਦਵਿੰਦਰ ਸਿੰਘ ਆਪਣੀ ਪਤਨੀ ਦਾ ਝਗੜਾ ਕਰ ਰਿਹਾ ਸੀ ਤੇ ਜਿਵੇਂ ਹੀ ਉਨ੍ਹਾਂ ਦੇ ਕੁਆਟਰ ਪਹੁੰਚੇ ਤਾਂ ਉਸ ਦੀ ਪਤਨੀ ਦੀ ਲਾਸ਼ ਖੂਨ ਨਾਲ ਲੱਥਪੱਥ ਫਰਸ਼ ‘ਤੇ ਪਈ ਸੀ ਤੇ ਕੋਲ ਹੀ ਏਐੱਸਆਈ ਵੀ ਦਰਦ ਨਾਲ ਤੜਫ ਰਿਹਾ ਸੀ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਹਸਪਤਾਲ ਵਿਚ ਪਤਨੀ ਦੀ ਮੌਤ ਹੋ ਗਈ ਜਦੋਂ ਕਿ ਏਐੱਸਆਈ ਦੀ ਹਾਲਤ ਗੰਭੀਰ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ASI ਨੇ ਅਜਿਹਾ ਕਿਉਂ ਕੀਤਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: