ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਗਨੀਪਥ ਸਕੀਮ ਫੌਜ ਤੇ ਜਵਾਨਾਂ ਲਈ ਬਰਬਾਦੀ ਦਾ ਸਬਬ ਬਣੇਗੀ। 4 ਸਾਲਾਂ ਲਈ ਭਰਤੀ ਹੋਣ ਵਾਲੇ ਨੌਜਵਾਨ ਵਿਆਹ ਲਈ ਵੀ ਤਰਸ ਜਾਣਗੇ।
ਮਲਿਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਰਤੀ ਲਈ ਲਿਆਂਦੀ ਗਈ ਅਗਨੀਪਥ ਸਕੀਮ ਫੌਜ ਤੇ ਨੌਜਵਾਨਾਂ ਨੂੰ ਬਰਬਾਦ ਕਰ ਦੇਵੇਗੀ। ਇਹ ਯੋਜਨਾ ਪੂਰੀ ਤਰ੍ਹਾਂ ਤੋਂ ਗਲਤ ਹੈ ਤੇ ਇਸ ਨੂੰ ਸਰਕਾਰ ਨੂੰ ਜਲਦ ਤੋਂ ਜਲਦ ਵਾਪਸ ਲੈ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ 4 ਸਾਲ ਦੀ ਨੌਕਰੀ ਦੇ ਬਾਅਦ ਨੌਜਵਾਨ ਆਪਣੇ ਵਿਆਹ ਨੂੰ ਵੀ ਤਰਸਣਗੇ। ਹਰਿਆਣਾ ਦੇ ਮੁੱਖ ਮੰਤਰੀ ਦਾ ਨਾਂ ਲਏ ਬਗੈਰ ਰਾਜਪਾਲ ਸਤਪਾਲ ਮਲਿਕ ਨੇ ਕਿਹਾ ਕਿ 4 ਸਾਲ ਫੌਜ ਵਿਚ ਨੌਕਰੀ ਕਰਨ ਦੇ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਗੱਲ ਉਹ ਕਰ ਰਿਹਾ ਹੈ, ਜੋ ਦੁਬਾਰਾ ਤੋਂ ਮੁੱਖ ਮੰਤਰੀ ਵੀ ਨਹੀਂ ਬਣੇਗਾ।
ਮਲਿਕ ਨੇ ਕਿਹਾ ਕਿ ਚੈਨਲ ਦੀ ਡਿਬੇਟ ‘ਚ ਫੌਜ ਦੇ ਅਧਿਕਾਰੀਆਂ ਨੂੰ ਬਿਠਾਉਣਾ ਬਿਲਕੁਲ ਗਲਤ ਹੈ। ਇਸ ਨਾਲ ਫੌਜ ਦਾ ਸਨਮਾਨ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਟਾਇਰਮੈਂਟ ਦੇ ਬਾਅਦ ਵੀ ਕਸ਼ਮੀਰ ‘ਤੇ ਕਿਤਾਬ ਲਿਖਣਗੇ ਤੇ ਨੌਜਵਾਨਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਖੜ੍ਹੇ ਨਜ਼ਰ ਆਉਣਗੇ। ਐੱਮਐੱਸਪੀ ‘ਤੇ ਪੁੱਛੇ ਗਏ ਸਵਾਲ ‘ਤੇ ਬੋਲਦੇ ਹੋਏ ਰਾਜਪਾਲ ਮਲਿਕ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐੱਮਐੱਸਪੀ ‘ਤੇ ਜਲਦ ਕਮੇਟੀ ਦਾ ਗਠਨ ਕੀਤਾ ਜਾਵੇਗਾ ਪਰ ਇਸ ਬਾਰੇ ਹੁਣ ਸਰਕਾਰ ਪੂਰੀ ਤਰ੍ਹਾਂ ਤੋਂ ਚੁੱਪ ਹੈ, ਨਾ ਹੀ ਕਮੇਟੀ ਬਣੀ ਹੈ ਤੇ ਨਾ ਹੀ ਐੱਮਐੱਸਪੀ ਲਾਗੂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਰਿਟਾਇਰਮੈਂਟ ਦੇ ਬਾਅਦ ਕਸ਼ਮੀਰ ਦੇ ਸੱਚ ‘ਤੇ ਕਿਤਾਬ ਲਿਖਣ ਜਾ ਰਹੇ ਹਨ ਜਿਸ ਵਿਚ ਰਾਜਪਾਲ ਰਹਿੰਦੇ ਹੋਏ ਕਸ਼ਮੀਰ ਦੀ ਜਨਤਾ ਨਾਲ ਮਿਲੇ ਤਜਰਬਿਆਂ ਦਾ ਵੇਰਵਾ ਹੋਵੇਗਾ। ਕਿਸਾਨਾਂ ਦੇ ਸਵਾਲ ‘ਤੇ ਕਿਹਾ ਕਿ ਸਰਕਾਰ ਨੂੰ ਐੱਮਐੱਸਪੀ ‘ਤੇ ਕਾਨੂੰਨ ਬਣਾਉਣਾ ਹੋਵੇਗਾ ਨਹੀਂ ਤਾਂ ਫਿਰ ਤੋਂ ਕਿਸਾਨ ਅੰਦੋਲਨ ਹੋਵੇਗਾ। ਮਹਾਰਾਸ਼ਟਰ ਸੰਕਟ ‘ਤੇ ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਜ਼ਰੂਰੀ ਹੈ।