ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਹੋਰ ਨਿਆਇਕ ਹਿਰਾਸਤ ਭੇਜਿਆ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਪੇਸ਼ ਕੀਤਾ ਗਿਆ ਸੀ। ਅਗਲੀ ਪੇਸ਼ੀ 11 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ। ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਸਵੇਰੇ ਲਗਭਗ 3 ਵਜੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ।
ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਸਨ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਵੀ ਅਦਾਲਤ ਨੇ ਧਰਮਸੋਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ਦੋਵਾਂ ਦਾ ਨਾਂ ਇੱਕ ਹੀ ਪਰਚੇ ਵਿੱਚ ਦਰਜ ਹੈ।