ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਤਹਿਤ ਮੀਰਥਲ ਕੰਟੋਨਮੈਂਟ ਵਿਚ ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਗੋਲੀਬਾਰੀ ਵਿਚ 2 ਜਵਾਨਾਂ ਦੀ ਮੌਤ ਹੋ ਗਈ ਹੈ। ਘਟਨਾ ਦੇ ਬਾਅਦ ਕੰਟੋਨਮੈਂਟ ਵਿਚ ਹਫੜਾ-ਦਫੜੀ ਮਚ ਗਈ ਜਿਸ ਦਾ ਫਾਇਦਾ ਚੁੱਕ ਕੇ ਦੋਸ਼ੀ ਫਰਾਰ ਹੋ ਗਿਆ।
ਆਰਮੀ ਅਜੇ ਇਸ ਮਾਮਲੇ ਬਾਰੇ ਜਾਣਕਾਰੀ ਨਹੀਂ ਦੇ ਰਹੀ ਹੈ। ਜਾਣਕਾਰੀ ਮੁਤਾਬਕ ਜਵਾਨ ਲੋਕੇਸ਼ ਨੇ ਸਾਥੀ ਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਮ੍ਰਿਤਕਾਂ ਦੀ ਪਛਾਣ ਹੌਲਦਾਰ ਗੌਰੀ ਸ਼ੰਕਰ ਤੇ ਸੂਰਜਕਾਂਤ ਵਜੋਂ ਹੋਈ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਬਾਅਦ ਲੋਕੇਸ਼ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ।
ਆਰਮੀ ਵੱਲੋਂ ਸਬੰਧਤ ਪੁਲਿਸ ਸਟੇਸ਼ਨ ਨੰਗਰਪੁਰ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਘਟਨਾ ਵਾਲੀ ਥਾਂ ‘ਤੇ ਆਰਮੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਇਰਿੰਗ ਕਿਉਂ ਕੀਤੀ ਗਈ, ਇਸ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਚੁੱਕੇ ਹਨ।
ਅਜਿਹੀ ਹੀ ਘਟਨਾ ਚਾਰ ਮਹੀਨੇ ਪਹਿਲਾਂ ਵੀ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬੀਐੱਸਐੱਫ ਹੈੱਡ ਕੁਆਰਟਰ ਖਾਸਾ ਵਿਚ ਹੋਈ ਸੀ। ਕਾਂਸਟੇਬਲ ਸਤਯੱਪਾ ਐੱਸਕੇ ਨੇ ਮੈੱਸ ਵਿਚ ਤਾਬੜਤੋੜ ਗੋਲੀਆਂ ਚਲਾਈਆਂ ਸਨ ਜਿਸ ਵਿਚ 4 ਜਵਾਨਾਂ ਦੀ ਮੌਤ ਹੋ ਗਈ ਸੀ ਤੇ ਇਕ ਗੰਭੀਰ ਜ਼ਖਮੀ ਹੋ ਗਈ। ਇਸ ਤੋਂ ਬਾਅਦ ਸਤਯੱਪਾ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: