ਡੇਰਾਬੱਸੀ ਵਿਖੇ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਸਬ-ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। SSP ਮੋਹਾਲੀ ਨੇ ਮੁਬਾਰਕਪੁਰ ਚੌਂਕੀ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ । ਇਸ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮ ਵੱਲੋਂ ਜਿਸ ਨੌਜਵਾਨ ‘ਤੇ ਗੋਲੀ ਚਲਾਈ ਗਈ ਸੀ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।
ਇਸ ਘਟਨਾ ਸਬੰਧੀ ਜਿਹੜੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਉਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਨਾ ਤਾਂ ਬਲਵਿੰਦਰ ਸਿੰਘ ਨੇ ਆਪਣੇ ਬਚਾਅ ਤੋਂ ਪਹਿਲਾਂ ਕੋਈ ਹਵਾਈ ਫਾਇਰ ਕੀਤਾ ਤੇ ਨਾ ਹੀ ਉਸ ‘ਤੇ ਹਮਲਾ ਕਰਨ ਵਾਲਿਆਂ ਦੇ ਹੱਥ ਵਿੱਚ ਅਜਿਹਾ ਕੋਈ ਹਥਿਆਰ ਸੀ, ਜਿਸ ਨਾਲ ਉਸਦੀ ਜਾਨ ਨੂੰ ਖਤਰਾ ਹੋਵੇ ਤੇ ਗੋਲੀ ਚਲਾਉਣੀ ਪਵੇ।
ਇਸ ਘਟਨਾ ਸਬੰਧੀ ਮੋਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਹਾਲਾਂਕਿ ਵਿਵਾਦ ਕਾਫੀ ਵੱਧ ਗਿਆ ਸੀ। ਗੋਲੀ ਚਲਾਉਣ ਲਈ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇ ਪੁਲਿਸ ਮੁਲਾਜ਼ਮ ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: