ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬੁੱਧਵਾਰ ਤੋਂ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕਰ ਦਿੱਤਾ ਸੀ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਉੱਥੇ ਹੀ ਦੂਜੇ ਪਾਸੇ ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਰਵਾਰ ਯਾਨੀ 30 ਜੂਨ ਮੌਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ । ਜੇ 30 ਜੂਨ ਨੂੰ ਮਾਨਸੂਨ ਨਹੀਂ ਆਉਂਦਾ ਤਾਂ ਪਹਿਲੀ ਜੁਲਾਈ ਨੂੰ ਇਸ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਕੁਝ ਇਲਾਕਿਆਂ ਵਿੱਚ 30 ਜੂਨ ਤੋਂ 1 ਜੁਲਾਈ ਦੌਰਾਨ ਮਾਨਸੂਨ ਦੇ ਅੱਗੇ ਵਧਣ ਦੇ ਅਨੁਕੂਲ ਹਾਲਾਤ ਹਨ। ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦਕਿ ਪਹਿਲੀ ਜੁਲਾਈ ਨੂੰ ਪੰਜਾਬ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਇਸ ਭਵਿੱਖਬਾਣੀ ਦੇ ਮੱਦੇਨਜ਼ਰ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਹਿਦਾਇਤ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਭਾਰੀ ਬਾਰਿਸ਼ ਦੇ ਅਲਰਟ ਦੇ ਮੱਦੇਨਜ਼ਰ ਜ਼ਿਮੀਦਾਰ ਆਪਣੀ ਸਾਉਣੀ ਦੀ ਫਸਲ ਦਾ ਨੁਕਸਾਨ ਹੋਣ ਤੋਂ ਬਚਾਅ ਲਈ ਉਪਰਾਲੇ ਕਰਨ।
ਵੀਡੀਓ ਲਈ ਕਲਿੱਕ ਕਰੋ -: