ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਬੁੱਧਵਾਰ ਬਾਅਦ ਦੁਪਹਿਰ ਸ਼ੁਰੂ ਹੋਈ। ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ ‘ਤੇ ਰਾਜਾ ਵੜਿੰਗ ਅਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਵਿਚਾਲੇ ਸਦਨ ‘ਚ ਬਹਿਸ ਹੋ ਗਈ।
ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੂੰ ਦੋਵਾਂ ਧਿਰਾਂ ਦੇ ਮੈਂਬਰਾਂ ਨੂੰ ਚੇਤਾਵਨੀ ਦੇਣੀ ਪਈ। ਵਾਈਸ ਪ੍ਰਧਾਨ ਨੇ ਕਿਹਾ ਕਿ ਇਹ ਕੋਈ ਵੀ ਨੇਮ ਹੋ ਸਕਦਾ ਹੈ। ਅਸੀਂ ਪੰਜਾਬ ਦੇ ਲੋਕਾਂ ਲਈ ਸਦਨ ਦੀ ਕਾਰਵਾਈ ਚਲਾਉਣੀ ਹੈ।
ਦੂਜੇ ਪਾਸੇ ‘ਆਪ’ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਿਫ਼ਰ ਕਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਲਾਰੇਂਸ ਬਿਸ਼ਨੋਈ ਨੂੰ ਮੌਕੇ ’ਤੇ ਲੈ ਕੇ ਗਏ ਪੁਲੀਸ ਮੁਲਾਜ਼ਮਾਂ ਨੂੰ ਵੀਵੀਆਈਪੀ ਡਿਊਟੀ ’ਤੇ ਦੱਸਿਆ ਗਿਆ ਹੈ। ਉਨ੍ਹਾਂ ਦੀ ਵਰਦੀ ‘ਤੇ ਵੀ.ਵੀ.ਆਈ.ਪੀ ਡਿਊਟੀ ਟੈਗ ਲਗਾਏ ਗਏ ਹਨ। ਇਸ ਤਰ੍ਹਾਂ ਇੱਕ ਗੈਂਗਸਟਰ ਨੂੰ ਵੀ.ਵੀ.ਆਈ.ਪੀ. ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਤਰ੍ਹਾਂ ਗੈਂਗਸਟਰ ਕਲਚਰ ਖ਼ਤਮ ਹੋ ਸਕਦਾ ਹੈ? ਫਿਰ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਗੈਂਗਸਟਰਾਂ ਪ੍ਰਤੀ ਇਸ ਪੁਰਾਣੀ ਰਵਾਇਤ ਨੂੰ ਖਤਮ ਕਰਨ ਦੀ ਮੰਗ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ।
ਭਲਕੇ ਸੈਸ਼ ਦੇ ਆਖਰੀ ਦਿਨ ਸਦਨ ਵਿੱਚ ਫੌਜ ਭਰਤੀ ਦੀ ਅਗਨੀਪਥ ਸਕੀਮ ਖਿਲਾਫ ਮਤਾ ਲਿਆਆ ਜਾਏਗਾ। ਮੰਗਲਵਾਰ ਨੂੰ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਮੰਗ ਉਠਾਈ ਸੀ, ਜਿਸ ‘ਤੇ ਸੀ.ਐੱਮ. ਭਗਵੰਤ ਮਾਨ ਨੇ ਵੀ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ ਮਤਾ ਲਿਆਉਣਗੇ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਦੇ SYL ਗਾਣੇ ਤੇ ਕਿਸਾਨ ਯੂਨੀਅਨ ਦੇ ਟਵਿੱਟਰ ਅਕਾਊਂਟ ਬੈਨ ਕਰਨ ਦਾ ਵੀ ਮੁੱਦਾ ਉਠਾਇਆ। ਇਸ ਨੂੰ ਵੀ ਮਤੇ ਵਿੱਚ ਸ਼ਾਮਲ ਕਰਨ ਦੀ ਸਹਿਮਤੀ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: