ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਤਬੀਅਤ ਖ਼ਰਾਬ ਕਰਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ 77 ਸਾਲਾਂ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ, ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਹੋਮ ਹਾਈਸੋਲੇਸ਼ ਵਿੱਚ ਰਖਿਆ ਗਿਆ ਸੀ, ਪਰ ਤਬੀਅਤ ਖ਼ਰਾਬ ਹੋਣ ਕਰਕੇ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਦੱਸ ਦੇਈਏ ਕਿ ਜਿਸ ਦਿਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ ਸਨ, ਉਸੇ ਦਿਨ ਤੋਂ ਉਨ੍ਹਾਂ ਦੀ ਤਬੀਅਤ ਥੋੜ੍ਹੀ ਜਿਹੀ ਖਰਾਬ ਚੱਲ ਰਹੀ ਸੀ। ਜਿੱਤਣ ਤੋਂ ਬਾਅਦ ਜਦੋਂ ਮਾਨ ਰੋਡ ਸ਼ੋਅ ਕਰ ਰਹੇ ਸਨ ਤਾਂ ਅਚਾਨਕ ਉੁਨ੍ਹਾਂ ਦੇ ਗਲੇ ਵਿਚ ਦਰਦ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਨਾਲ ਸੰਪਰਕ ਕੀਤਾ। ਡਾਕਟਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਸੀ।
ਮਾਨ ਵੱਲੋਂ ਆਪਣੇ ਅਗਲੇ ਪ੍ਰੋਗਰਾਮ ਰੱਦ ਕਰ ਦਿੱਤਾ ਗਏ ਸਨ ਪਰ ਅੱਜ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਆਈਸੋਲੇਟ ਹੋਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: