ਮਨੀਪੁਰ ਵਿਚ ਭਾਰੀ ਮੀਂਹ ਦੇ ਬਾਅਦ ਜ਼ਮੀਨ ਖਿਸਕਣ ਨਾਲ ਟੈਰੀਟੋਰੀਅਲ ਆਰਮੀ ਦੇ 7 ਜਵਾਨਾਂ ਦੇ ਸ਼ਹੀਦ ਹੋ ਜਾਣ ਦੀ ਖਬਰ ਹੈ। 19 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ ਪਰ 55 ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਦੀ ਤਲਾਸ਼ ਜਾਰੀ ਹੈ। ਨਾਰਥ ਈਸਟ ਫਰੰਟੀਅਰ ਰੇਲਵੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਲਗਾਤਾਰ ਮੀਂਹ ਕਾਰਨ ਵੱਡੇ ਢਿੱਗਾਂ ਡਿਗਣ ਕਾਰਨ ਜਿਰੀਬਾਮ-ਇੰਫਾਲ ਨਵੀਂ ਲਾਈਨ ਪ੍ਰੋਜੈਕਟ ਦੇ ਤੁਪੁਲ ਸਟੇਸ਼ਨ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਜ਼ਮੀਨ ਖਿਸਕਣ ਕਾਰਨ ਟ੍ਰੈਕ ਦੇ ਨਿਰਮਾਣ ਕਾਰਜ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ।
ਜਾਣਕਾਰੀ ਮੁਤਾਬਕ ਹਾਦਸੇ ਵਿਚ ਜ਼ਖਮੀ ਲੋਕਾਂ ਦਾ ਇਲਾਜ ਨੋਨੀ ਆਰਮੀ ਮੈਡੀਕਲ ਯੂਨਿਟ ਵਿਚ ਕੀਤਾ ਜਾ ਰਿਹਾ ਹੈ। ਖਰਾਬ ਮੌਸਮ ਤੇ ਹੁਣੇ ਜਿਹੇ ਜ਼ਮੀਨ ਖਿਸਕਣ ਕਾਰਨ ਬਚਾਅ ਕਾਰਜ ਵਿਚ ਕੀ ਤਰ੍ਹਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਮੀਂਹ ਕਾਰਨ ਕਈ ਲੋਕਾਂ ਨੂੰ ਰਾਸ਼ਟਰੀ ਰਾਜ ਮਾਰਗ-37 ‘ਥੇ ਯਾਤਰਾ ਨਾ ਕਰਨ ਦੀ ਸਲਾਹ ਵੀ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿਚ ਹੋਏ ਭਾਰੀ ਲੈਂਡਸਲਾਈਡ ਦੇ ਬਾਅਦ ਸੂਬੇ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਸਿੰਘ ਨਾਲ ਐਮਰਜੈਂਸੀ ਬੈਠਕ ਬੁਲਾਈ ਜਿਸ ਵਿਚ ਉਨ੍ਹਾਂ ਨੇ ਹਾਲਾਤ ਦਾ ਮੁਲਾਂਕਣ ਕਰਨ ਦੇ ਨਾਲ ਦੱਸਿਆ ਕਿ ਮੌਕੇ ‘ਤੇ ਬਚਾਅ ਕੰਮ ਜਾਰੀ ਹੈ। ਉੁਨ੍ਹਾਂ ਸਾਰਿਆਂ ਤੋਂ ਪੀੜਤਾਂ ਲਈ ਪ੍ਰਾਰਥਨਾ ਕਰਨ ਦੀ ਬੇਨਤੀ ਕੀਤੀ ਹੈ। ਨਾਲ ਹੀ ਬੀਰੇਨ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜ਼ਾਇਜ਼ਾ ਲਿਆ ਹੈ।