ਪੰਜਾਬ ਵਿਧਾਨਸਭਾ ਸੈਸ਼ਨ ਦਾ ਅੱਜ ਆਖਰੀ ਦਿਨ ਹਨ। ਇਸ ਦੌਰਾਨ ਇਤਿਹਾਸਕ ਫੈਸਲਾ ਲੈਂਦਿਆਂ ਵਿਧਾਨ ਸਭਾ ਵਿਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ। ਇਹ ਮਤਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਸ ਕੀਤਾ ਗਿਆ।
CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਆਰਡੀਨੈਂਸ ਪਾਸ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਗਿਆ। ਹਾਲਾਂਕਿ, ਰਾਜਪਾਲ ਬੀਐਲ ਪੁਰੋਹਿਤ ਨੇ ਇਸ ਨੂੰ ਵਾਪਸ ਕਰ ਦਿੱਤਾ। ਸਰਕਾਰ ਨੂੰ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਾਲਾਨਾ 19.53 ਕਰੋੜ ਦੀ ਬਚਤ ਹੋਵੇਗੀ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੋਈ ਨੇਤਾ ਜਿੰਨੀ ਵਾਰ ਵੀ ਵਿਧਾਇਕ ਬਣੇਗਾ, ਉਸ ਨੂੰ ਉਸੇ ਮਿਆਦ ਦੀ ਪੈਨਸ਼ਨ ਮਿਲੇਗੀ।
ਇਸ ਤੋਂ ਇਲਾਵਾ ਵਿਧਾਨ ਸਭਾ ਵਿਚ ਅੱਜ ਅਗਨੀਪਥ ਸਕੀਮ ਖਿਲਾਫ ਵੀ ਮਤਾ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ‘ਅਗਨੀਪਥ’ ਸਕੀਮ ਖਿਲਾਫ ਕੇਂਦਰ ‘ਤੇ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਜੇ ਇਹ ਸਕੀਮ ਇੰਨੀ ਹੀ ਚੰਗੀ ਹੈ ਤਾਂ ਭਾਜਪਾ ਵਾਲੇ ਪਹਿਲਾਂ ਆਪਣੇ ਮੁੰਡਿਆਂ ਨੂੰ ਅਗਨੀਵੀਰ ਬਣਾਉਣ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
CM ਮਾਨ ਨੇ ਅਗਨੀਵੀਰਾਂ ਨੂੰ ਪੜ੍ਹਾਈ ਕਰਾਉਣ ਦੇ ਬਿਆਨ ‘ਤੇ ਕਿਹਾ ਕਿ ਇੰਨੇ ਛੋਟੇ ਸਮੇਂ ‘ਚ ਉਹ ਪੜ੍ਹਾਈ ਕਦੋਂ ਕਰੇਗਾ। ਇਕ ਹੱਥ ‘ਚ ਹਥਿਆਰ ਤੇ ਦੂਜੇ ‘ਚ ਕਿਤਾਬ ਰੱਖੇਗਾ। ਸ਼ੇਖਚਿੱਲੀ ਦੇ ਸੁਪਨੇ ਨਾ ਦਿਖਾਓ। ਉੁਨ੍ਹਾਂ ਕਿਹਾ ਕਿ ਕਿਰਾਏ ‘ਤੇ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੁੱਛਿਆ ਕਿ ਜੇਕਰ ਰਿਟਾਇਰਮੈਂਟ ਵਿਚ 3 ਮਹੀਨੇ ਰਹਿ ਗਏ ਤੇ ਲੜਾਈ ਲੱਗ ਗਈ ਤਾਂ ਕੀ ਉਹ ਜੰਗ ਲੜੇਗਾ? ਜੇਕਰ ਜਵਾਨ ਸ਼ਹੀਦ ਹੋ ਗਿਆ ਤਾਂ ਉਸ ਨੂੰ ਕੋਈ ਸਹੂਲਤ ਨਹੀਂ ਮਿਲੇਗੀ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਗਈ।