ਪੰਜਾਬ ਵਿੱਚ ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ ਸਰਕਾਰ ਨੇ ਇਸ ਨੂੰ ਰਸਮੀ ਤੌਰ ‘ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ ਵਿੱਚ ਸਰਕਾਰ ਵੱਲੋਂ ਤੈਅ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ। ਪੰਜਾਬ ਵਿੱਚ 2 ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਬੰਦਾ ਹੈ। ਅਜਿਹੇ ਵਿੱਚ ਇੱਕ ਬਿੱਲ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ ਵਿੱਚ ਬਿਜਲੀ ਦੀ ਖਪਤ 600 ਯੂਨਿਟ ਤੋਂ ਵੀ ਜ਼ਿਆਦਾ ਹੋਈ ਤਾਂ ਫਿਰ ਪੂਰੇ ਬਿੱਲ ਦੇਣਾ ਪਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਇਸਦਾ ਫਾਇਦਾ ਹੋਵੇਗਾ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਟਵੀਟ ਕੀਤਾ ਗਿਆ ਹੈ। CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ। ਜਿਨ੍ਹਾਂ ਨੂੰ ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ਵਿੱਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾ। ਅੱਜ ਤੋਂ ਪੂਰੇ ਪੰਜਾਬ ਵਿੱਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵੀ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਹਰ ਪੰਜਾਬੀ ਪਰਿਵਾਰ ਨੂੰ ਇੱਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ । ਉਨ੍ਹਾਂ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: