ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ ਹੋਣਗੇ। ਭਾਵੇਂ ਉਸ ਦਾ 1 ਕਿਲੋਵਾਟ ਦਾ ਲੋਡ ਹੈ ਜਾਂ 10 ਕਿਲੋਵਾਟ ਦਾ ਲੋਡ ਹੈ। 31 ਦਸੰਬਰ 2021 ਤਕ ਸਾਰੇ ਬਕਾਇਆ ਬਿੱਲ ਮੁਆਫ ਕਰ ਦਿੱਤੇ ਜਾਣਗੇ। ਹਰ ਕੈਟਾਗਰੀ ਦੇ ਬਿਜਲੀ ਦੇ ਬਿੱਲ ਪੰਜਾਬ ਸਰਕਾਰ ਵੱਲੋਂ ਮੁਆਫ ਕੀਤੇ ਗਏ ਹਨ।
ਦੱਸ ਦੇਈਏ ਕਿ CM ਮਾਨ ਅੱਜ ਦਿੱਲੀ ਪਹੁੰਚੇ ਹੋਏ ਹਨ। ਉਥੇ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ ਤੇ ਇਥੇ ਹੀ ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ 31 ਦਸੰਬਰ ਤੱਕ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਜਿਨ੍ਹਾਂ ਦਾ ਵੀ ਪੈਂਡਿੰਗ ਬਿੱਲ ਸੀ, ਉਨ੍ਹਾਂ ਨੂੰ ਬਿਲ ਨਹੀਂ ਭਰਨਾ ਹਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ ਸਰਕਾਰ ਨੇ ਇਸ ਨੂੰ ਰਸਮੀ ਤੌਰ ‘ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ ਵਿੱਚ ਸਰਕਾਰ ਵੱਲੋਂ ਤੈਅ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ। ਪੰਜਾਬ ਵਿੱਚ 2 ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਬੰਦਾ ਹੈ। ਅਜਿਹੇ ਵਿੱਚ ਇੱਕ ਬਿੱਲ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ ਵਿੱਚ ਬਿਜਲੀ ਦੀ ਖਪਤ 600 ਯੂਨਿਟ ਤੋਂ ਵੀ ਜ਼ਿਆਦਾ ਹੋਈ ਤਾਂ ਫਿਰ ਪੂਰੇ ਬਿੱਲ ਦੇਣਾ ਪਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਇਸਦਾ ਫਾਇਦਾ ਹੋਵੇਗਾ।