ਮੋਹਾਲੀ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਮੰਤਰੀ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਹੈ। ਮੰਤਰੀ ਸੋਮ ਪ੍ਰਕਾਸ਼ ਨੇ ਇਸ ਮਾਮਲੇ ਦੀ ਸ਼ਿਕਾਇਤ ਡੀਜੀਪੀ ਨੂੰ ਕੀਤੀ ਹੈ ਜਿਨ੍ਹਾਂ ਨੇ ਮੋਹਾਲੀ ਪੁਲਿਸ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅਜੇ ਤੱਕ ਚਿੱਠੀ ਪੜ੍ਹੀ ਨਹੀਂ ਹੈ ਤੇ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਅਸਲ ਵਿਚ ਖਤਮ ਕਿਥੋਂ ਆਇਆ ਹੈ।
ਦੱਸ ਦੇਈਏ ਕਿ ਮੰਤਰੀ ਤੇ ਵਿਧਾਇਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਤੋਂ ਮੂਸੇਵਾਲਾ ਦਾ ਕਤਲ ਹੋਇਆ ਹੈ ਉਸ ਤੋਂ ਬਾਅਦ ਬਹੁਤ ਸਾਰੇ ਨੇਤਾਵਾਂ ਤੇ ਸ਼ਖਸੀਅਤਾਂ ਨੂੰ ਵੀ ਧਮਕੀ ਭਰੇ ਪੱਤਰ ਮਿਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਇਸ ਤੋਂ ਪਹਿਲਾਂ ਸਾਬਕਾ ਡਿਪਟੀ ਸੀਐੱਮ, ਭਾਜਪਾ ਆਗੂ ਜਗਜੀਤ ਸਿੰਘ, ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੀ ਧਮਕੀ ਦਿੱਤੀ ਗਈ ਸੀ। ਸ਼ੁਰੂਆਤ ਵਿਚ ਗੈਂਗਸਟਰਾਂ ਵੱਲੋਂ ਛੋਟੇ-ਛੋਟੇ ਵਪਾਰੀਆਂ ਨੂੰ ਧਮਕੀ ਭਰੇ ਪੱਤਰ ਦਿੱਤੇ ਜਾਂਦੇ ਸਨ ਪਰ ਹੁਣ ਵਿਧਾਇਕਾਂ ਤੇ ਮੰਤਰੀਆਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਤੇ ਉਨ੍ਹਾਂ ਵੱਲੋਂ ਲਗਾਤਾਰ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਵੱਲੋਂ ਮੰਗ ਪੂਰੀ ਨਾ ਹੋਣ ‘ਤੇ ਮਾਰੇ ਜਾਣ ਦੀਆਂ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਸਵਾਲ ਇਹ ਉਠਦਾ ਹੈ ਕਿ ਇਹ ਕਿਹੜੇ ਗੈਂਗਸਟਰ ਹਨ ਜੋ ਧਮਕੀ ਭਰੇ ਚਿੱਠੀਆਂ ਭੇਜ ਰਹੇ ਹਨ। ਕੀ ਉਨ੍ਹਾਂ ਦੇ ਮਨ ‘ਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ?