ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਚੂਸਲੇਵੜ ‘ਚ ਬਹੁਤ ਹੀ ਦਰਦਨਾਕ ਘਟਨਾ ਵਾਪਰ ਗਈ ਜਿਥੇ ਡੀਜੀ ਪਾਰਟੀ ਵਿਚ ਗੋਲੀ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਨੇ ਪੋਤਰਾ ਹੋਣ ਦੀ ਖੁਸ਼ੀ ਵਿਚ ਘਰ ਵਿਚ ਪਾਰਟੀ ਰੱਖੀ ਹੋਈ ਸੀ। ਹਰ ਕੋਈ ਖੁਸ਼ੀ ਮਨਾ ਰਿਹਾ ਸੀ ਪਰ ਅਚਾਨਕ ਹੀ ਮਾਹੌਲ ਮਾਤਮ ਵਿਚ ਬਦਲ ਗਿਆ। ਪ੍ਰੋਗਰਾਮ ਦੌਰਾਨ ਅਚਾਨਕ ਹੀ ਡੀਜੀ ਪਾਰਟੀ ਵਿਚ ਕਿਸੇ ਵੱਲੋਂ ਗੋਲੀ ਚਲਾ ਦਿੱਤੀ ਗਈ ਤੇ ਇਹ ਨੌਜਵਾਨ ਦੇ ਸਿਰ ‘ਚ ਜਾ ਵੱਜੀ।
ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ। ਗੁਰਮੇਲ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਹੈਫਰ ਕਰ ਦਿੱਤਾ ਗਿਆ ਪਰ ਉਥੇ ਡਾਕਟਰਾਂ ਨੇ ਗੁਰਮੇਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ।
ਗੁਰਮੇਲ ਸਿੰਘ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਇੱਕ ਪੁੱਤਰ ਤੇ ਦੋ ਧੀਆਂ ਛੱਡ ਗਿਆ ਗਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀ ਕਿਸ ਵੱਲੋਂ ਚਲਾਈ ਗਈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਪ੍ਰੋਗਰਾਮ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੀ ਹੋਈ ਮੌਤ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆ ਚੁੱਕੇ ਹਨ। ਭਾਵੇਂ ਸੂਬਾ ਸਰਕਾਰ ਵੱਲੋਂ ਕਈ ਵਾਰ ਪ੍ਰੋਗਰਾਮ ਜਾਂ ਫੰਕਸ਼ਨ ਵਿਚ ਅਸਲਾ ਲਿਜਾਣ ‘ਤੇ ਮਨਾਹੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਇਸ ਹੁਕਮ ਨੂੰ ਛਿੱਕੇ ‘ਤੇ ਟੰਗ ਕੇ ਪ੍ਰੋਗਰਾਮਾਂ ਵਿਚ ਅਸਲੇ ਦਾ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ ਜਿਸ ਨਾਲ ਜਾਨੀ ਨੁਕਸਾਨ ਹੋ ਜਾਂਦਾ ਹੈ।