ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੱਲ੍ਹ ਕੈਬਨਿਟ ਵਿਸਥਾਰ ਹੋਵੇਗਾ। ਕੱਲ੍ਹ ਸ਼ਾਮ ਨੂੰ ਪੰਜਾਬ ਸਰਕਾਰ ਵਿਚ ਨਵੇਂ ਮੰਤਰੀਆਂ ਨੂੰ ਰਾਜ ਭਵਨ ਵਿਚ ਸਹੁੰ ਦਿਵਾਈ ਜਾਵੇਗੀ। ਪੰਜਾਬ ਵਿਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਕੁੱਲ 5 ਮੰਤਰੀ ਸਹੁੰ ਚੁੱਕਣਗੇ। ਇਨ੍ਹਾਂ ਵਿਚੋਂ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਬਜੀਤ ਮਾਣੂੰਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਇਕ ਮਹਿਲਾ ਮੰਤਰੀ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਣਾ ਤੈਅ ਹੈ।
ਦੱਸ ਦੇਈਏ ਕਿ ਪੰਜਾਬ ਦੀ ਸਰਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਣੇ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ‘ਤੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਨ੍ਹਾਂ ਵਿਚ ਸ਼ਾਮਲ ਡਾ. ਵਿਜੈ ਸਿੰਗਲਾ ਨੂੰ ਕੁਰੱਸ਼ਨ ਕੇਸ ਵਿਚ ਬਰਖਾਸਤ ਕਰ ਦਿੱਤਾ ਗਿਆ। ਇਸ ਦੇ ਬਾਅਦ ਹੁਣ ਅੰਮ੍ਰਿਤਸਰ ਤੋਂ ਮੰਤਰੀ ਬਣਾ ਜਾ ਰਹੇ ਡਾ. ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੋਲ ਅਜੇ 28 ਵਿਭਾਗ ਹਨ। ਇਸ ਲਈ ਲੋਕਲ ਗੌਰਮਿੰਟ ਦੇ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਬਣਨ ਵਾਲੇ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: