ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ (ਵਾਲ) ਕੱਟੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਸ ਸਿੱਖ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਬਠਿੰਡਾ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੇਸ ਕੱਟ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀ ਅਜਿਹੀ ਘਟਨਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਹੈ। ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕੋਈ ਵੀ ਅਧਿਕਾਰੀ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰ ਸਕੇ।
ਇਹ ਵੀ ਪੜ੍ਹੋ : ਮਲੋਟ : ਜ਼ਮੀਨੀ ਵਿਵਾਦ ਕਾਰਨ ਨੌਜਵਾਨ ਨੇ ਤਾਏ ਤੇ ਦਾਦੇ ਦਾ ਕੀਤਾ ਕਤਲ, ਫਿਰ ਕੀਤਾ ਆਤਮ ਸਮਰਪਣ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਆਪਣੇ ਪ੍ਰਚਾਰਕਾਂ ਰਾਹੀਂ ਜਾਂਚ ਕਰੇਗੀ ਅਤੇ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: