ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ ਵਿਚ ਰਾਵਲਿਪੰਡੀ ਤੋਂ ਕਵੇਟਾ ਜਾ ਰਹੀ ਬੱਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ ਜਿਸ ਨਾਲ 19 ਲੋਕਾਂ ਦੀ ਮੌਤ ਹੋ ਗਈ ਤੇ 12 ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਬਚਾਅ ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਜੇ ਤੱਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਭ ਨੇ ਘਟਨਾ ‘ਤੇ ਸੋਗ ਪ੍ਰਗਟਾਇਆ ਅਤੇ ਇਸ ਦੇ ਨਾਲ ਹੀ ਜ਼ਖਮੀਆਂ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -: