ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਪਿੰਡ ਵਾਲਿਆਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਫੜ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੋਵਾਂ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ।
ਇਕ ਦਾ ਨਾਂ ਫੈਜ਼ਲ ਅਹਿਮਦ ਡਾਰ ਹੈ, ਜੋ ਪੁਲਵਾਮਾ ਦਾ ਰਹਿਣ ਵਾਲਾ ਹੈ। ਫੈਜ਼ਲ ਦੇ ਪਿਤਾ ਦਾ ਨਾਂ ਬਸ਼ੀਰ ਅਹਿਮਦ ਡਾਰ ਹੈ ਜਦਕਿ ਦੂਜੇ ਅੱਤਵਾਦੀ ਦੀ ਪਛਾਣ ਤਾਲਿਬ ਹੁਸੈਨ ਸ਼ਾਹ ਵਜੋਂ ਹੋਈ ਹੈ। ਤਾਲਿਬ ਦੇ ਪਿਤਾ ਦਾ ਨਾਂ ਹੈਦਰ ਸ਼ਾਹ ਹੈ, ਜੋ ਰਾਜੋਰੀ ਦਾ ਰਹਿਣ ਵਾਲਾ ਹੈ। ਅੱਤਵਾਦੀਆਂ ਕੋਲੋਂ ਦੋ ਏ.ਕੇ.-47 ਰਾਈਫਲਾਂ, 7 ਗ੍ਰਨੇਡ, 1 ਪਿਸਤੌਲ ਅਤੇ ਭਾਰੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਆਜ ਤਕਸਨ ਪਿੰਡ ਦੇ ਪਿੰਡ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਫੜਨ ‘ਚ ਬਹੁਤ ਹਿੰਮਤ ਦਿਖਾਈ ਅਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਫਿਰ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਵਾਂ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ।
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਪਿੰਡ ਵਾਸੀਆਂ ਦੀ ਬਹਾਦਰੀ ਨੂੰ ਸਲਾਮ ਕੀਤਾ। ਇਸ ਦੇ ਨਾਲ ਹੀ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘ਮੈਂ ਤਕਸਨ ਦੇ ਪਿੰਡ ਵਾਲਿਆਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਲਸ਼ਕਰ ਦੇ ਦੋ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਫੜਿਆ ਹੈ। ਆਮ ਆਦਮੀ ਦਾ ਅਜਿਹਾ ਸੰਕਲਪ ਦਰਸਾਉਂਦਾ ਹੈ ਕਿ ਅੱਤਵਾਦ ਜਲਦ ਖ਼ਤਮ ਹੋਣ ਵਾਲਾ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰ ਨੇ ਅੱਤਵਾਦੀਆਂ ਅਤੇ ਅੱਤਵਾਦ ਦੇ ਖਿਲਾਫ ਉਨ੍ਹਾਂ ਦੀ ਬਹਾਦਰੀ ਦੀ ਕਾਰਵਾਈ ਲਈ ਪਿੰਡ ਵਾਲਿਆਂ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: