ਹਿਮਾਚਲ ਦੇ ਕੁੱਲੂ ਵਿੱਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਸੈਜ ਘਾਟੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਿਲ ਹਨ । ਕੁਝ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਿਆ ਗਿਆ ਹੈ, ਜਿਨ੍ਹਾਂ ਵਿੱਚ ਕਈਆਂ ਦੀ ਸਥਿਤੀ ਬੇਹੱਦ ਨਾਜ਼ੁਕ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 45 ਲੋਕ ਸਵਾਰ ਸਨ।
ਮਿਲੀ ਜਾਣਕਾਰੀ ਮੁਤਾਬਕ ਕੁੱਲੂ ਵਿੱਚ ਇਹ ਹਾਦਸਾ ਸੋਮਵਾਰ ਸਵੇਰੇ 8 ਵਜੇ ਵਾਪਰਿਆ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਹਾਲੇ ਹੋਰ ਵੱਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਕੁੱਲੂ ਤੋਂ ਸੈਜ ਜਾ ਰਹੀ ਸੀ, ਜਿਸ ਵਿੱਚ ਸਕੂਲੀ ਬੱਚੇ ਵੀ ਸਫ਼ਰ ਕਰ ਰਹੇ ਸਨ।
ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ
ਇਸ ਮਾਮਲੇ ਵਿੱਚ ਹਾਲੇ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਸ ਹਾਦਸੇ ਦਾ ਕਾਰਨ ਕੀ ਹੈ। ਕੁੱਲੂ ਵਿੱਚ ਪਿਛਲੇ ਦੋ ਦਿਨਾਂ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਈ ਹੈ। ਮੌਸਮ ਬੇਹੱਦ ਖਰਾਬ ਹੈ। ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਕੁੱਲੂ ਜ਼ਿਲ੍ਹੇ ਵਿੱਚ ਨਿਓਲੀ-ਸ਼ੰਸ਼ੋਰ ਰੋਡ ‘ਤੇ ਸੈਜ ਘਾਟੀ ਦੇ ਜੰਗਲਾ ਇਲਾਕੇ ਵਿੱਚ ਇੱਕ ਪ੍ਰਾਈਵੇਟ ਬੱਸ ਡਰਾਈਵਰ ਦੇ ਕੰਟਰੋਲ ਤੋਂ ਭਰ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਬੱਸ ਦੇ ਪਰਖੱਚੇ ਉੱਡ ਗਏ।
ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਨੇੜੇ ਦੇ ਹਸਪਤਾਲਾਂ ਵਿੱਚ ਪਹੁੰਚਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹਾਲੇ ਹੋਰ ਵੀ ਵੱਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: