ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕਰਨ ਦੇ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹ ਕਾਰਜਕਾਰੀ ਡੀਜੀਪੀ ਵਜੋਂ ਕਮਾਨ ਸੰਭਾਲਣਗੇ। ਦੱਸ ਦੇਈਏ ਕਿ ਗੌਰਵ ਯਾਦਵ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਕੱਤਰ ਵੀ ਹਨ।
ਪੰਜਾਬ ਦੇ ਮੌਜੂਦਾ ਡੀਜੀਪੀ ਵੀਕੇ ਭਾਵਰਾ 5 ਜੁਲਾਈ ਤੋਂ 2 ਮਹੀਨੇ ਦੀ ਛੁੱਟੀ ‘ਤੇ ਜਾ ਰਹੇ ਹਨ ਜਿਸ ਕਰਕੇ ‘ਆਪ’ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਮੌਜੂਦਾ DGP ਵੀਕੇ ਭਾਵਰਾ ਕੇਂਦਰ ਵਿਚ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜ਼ਿਕਰਯੋਗ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਡੀਜੀਪੀ ਭਾਵਰਾ ਤੋਂ ਨਾਖੁਸ਼ ਹੈ ਜਿਸ ਦੀ ਵੱਡੀ ਵਜ੍ਹਾ ਸੂਬੇ ਵਿਚ ਪੈਦਾ ਹੋਈ ਲਾਅ ਅਤੇ ਆਰਡਰ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਡੈਂਸ ਵਿੰਗ ਹੈੱਡਕੁਆਰਟਰ ‘ਤੇ ਰਾਕੇਟ ਅਟੈਕ ਹੋਇਆ। ਪੁਲਿਸ ਅਜੇ ਤੱਕ ਰਾਕੇਟ ਦਾਗਣ ਵਾਲਿਆਂ ਨੂੰ ਫੜ ਨਹੀਂ ਸਕੀ ਹੈ। ਫਿਰ ਸਿੱਧੂ ਮੂਸੇਵਾਲਾ ਦੀ ਹੱਤਿਆ ਹੋ ਗਈ। ਇਸ ਵਿਚ ਪੰਜਾਬ ਪੁਲਿਸ ਦਾ ਇੰਟੈਲੀਜੈਂਸ ਫੇਲੀਅਰ ਰਿਹਾ। ਹੱਤਿਆ ਤੋਂ ਇਕ ਦਿਨ ਪਹਿਲਾਂ ਮੂਸੇਵਾਲਾ ਦੀ ਸਕਿਓਰਿਟੀ ਘਟਾਈ ਗਈ ਸੀ।