ਬੀਤੇ ਦਿਨ ਅਮਨ ਅਰੋੜਾ, ਡਾਕਟਰ ਇੰਦਰਬੀਰ ਨਿੱਝਰ, ਫੌਜਾ ਸਿੰਘ ਸਰਾੜੀ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਸਹੁੰ ਚੁੱਕਾ ਕੇ ਮੰਤਰੀ ਬਣਾਇਆ ਗਿਆ ਹੈ। ਅਮਨ ਅਰੋੜਾ ਨੇ ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਘਵ ਚੱਢਾ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮੇਰੇ ‘ਚ ਭਰੋਸਾ ਵਿਖਾਉਣ ਲਈ ਸ਼ੁਕਰੀਆ। ਮੈਂ ਅਰਵਿੰਦ ਕੇਜਰੀਵਾਲ ਦੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ‘ਸਵੱਛ ਅਤੇ ਇਮਾਨਦਾਰ ਪ੍ਰਸ਼ਾਸਨ ਦਾ ਮਾਡਲ’ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਦਾ ਵਾਅਦਾ ਕਰਦਾ ਹਾਂ।
ਮਾਨ ਸਰਕਾਰ ਦੇ ਪੰਜ ਨਵੇਂ ਮੰਤਰੀਆਂ ਨੂੰ ਅੱਜ ਵਿਭਾਗ ਮਿਲ ਸਕਦੇ ਹਨ, ਜਿਨ੍ਹਾਂ ਵਿੱਚ ਸਭ ਤੋਂ ਅਹਿਮ ਲੋਕਲ ਗਵਰਨਮੈਂਟ ਮੰਤਰਾਲਾ ਨਵੇਂ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਜਾ ਸਕਦਾ ਹੈ। ਸਰਕਾਰ ਪੁਰਾਣੇ ਮੰਤਰੀਆਂ ਦੇ ਮੰਤਰਾਲਿਆਂ ਵਿੱਚ ਫੇਰਬਦਲ ਵੀ ਕਰ ਸਕਦੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ 2 ਵੱਡੇ ਮੰਤਰਾਲਿਆਂ ਤੋਂ ਇਲਾਵਾ ਇਕ ਮੰਤਰੀ ਦਾ ਕੰਮ ਵੀ ਤਸੱਲੀਬਖਸ਼ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਮੰਤਰਾਲੇ ਹਨ। ਮੰਤਰੀ ਡਾ. ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਸਭ ਤੋਂ ਅਹਿਮ ਹੈ ਗ੍ਰਹਿ ਵਿਭਾਗ, ਸਥਾਨਕ ਸਰਕਾਰਾਂ ਅਤੇ ਸਿਹਤ ਮੰਤਰਾਲੇ। ਇਨ੍ਹਾਂ ‘ਚ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਨੂੰ ਆਪਣੇ ਕੋਲ ਰਖਣਗੇ। ਲੋਕਲ ਬਾਡੀਜ਼ ਅਤੇ ਸਿਹਤ ਮੰਤਰਾਲੇ ਦਾ ਦੂਜੇ ਨੂੰ ਦਿੱਤਾ ਜਾਣਾ ਯਕੀਨੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਕਿਸੇ ਹੋਰ ਮੰਤਰੀ ਨੂੰ ਵੀ ਦਿੱਤੀ ਜਾ ਸਕਦੀ ਹੈ।
ਦੱਸ ਦੇਈਏ ਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪਹਿਲੇ 10 ਮੰਤਰੀ ਬਣਾਏ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਸਣੇ ਉਨ੍ਹਾਂ ਦੀ ਗਿਣਤੀ 11 ਸੀ। 10 ਪੁਰਾਣੇ ਮੰਤਰੀਆਂ ਵਿੱਚੋਂ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੀ.ਐੱਮ. ਸਣੇ 10 ਮੰਤਰੀ ਰਹਿ ਗਏ।
ਵੀਡੀਓ ਲਈ ਕਲਿੱਕ ਕਰੋ -: