ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਫੜ੍ਹੇ ਗਏ ਸ਼ੂਟਰ ਅੰਕਿਤ ਸੇਰਸਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ AK-47 ਦੀ ਪਹਿਲੀ ਗੋਲੀ ਨਾਲ ਹੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਹ ਥਾਰ ਦੀ ਸੀਟ ‘ਤੇ ਡਿੱਗ ਗਿਆ ਸੀ। ਇਸ ਤੋਂ ਬਾਅਦ ਵੀ ਸ਼ਾਰਪ ਸ਼ੂਟਰਾਂ ਵੱਲੋਂ ਮੂਸੇਵਾਲਾ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ ਸੀ । ਇਸ ਸਮਾਮਲੇ ਵਿੱਚ 3 ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਤੇ ਕਸ਼ਿਸ਼ ਫੜ੍ਹੇ ਜਾ ਚੁੱਕੇ ਹਨ। ਪੰਜਾਬ ਦੇ ਅੰਮ੍ਰਿਤਸਰ ਦਾ ਜਗਰੂਪ ਰੂਪਾ, ਮੋਗਾ ਦਾ ਮਨਪ੍ਰੀਤ ਮੰਨੂ ਕੁੱਸਾ ਤੇ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਅੰਕਿਤ ਸੇਰਸਾ ਨੇ ਦੱਸਿਆ ਕਿ ਉਹ ਪ੍ਰਿਅਵਰਤ ਫੌਜੀ, ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਮੁੰਡੀ ਦੇ ਨਾਲ ਬੋਲੇਰੋ ਵਿੱਚ ਸੀ। ਕੋਰੋਲਾ ਵਿੱਚ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਕੁੱਸਾ ਸੀ। ਪਹਿਲਾਂ ਕੋਰੋਲਾ ਨੇ ਮੂਸੇਵਾਲਾ ਦੀ ਥਾਰ ਨੂੰ ਓਵਰਟੇਕ ਕੀਤਾ। ਥੋੜ੍ਹੀ ਦੇਰ ਵਿੱਚ ਉਹ ਵੀ ਬੋਲੇਰੋ ਵਿੱਚ ਪਹੁੰਚ ਗਏ। ਸਭ ਤੋਂ ਪਹਿਲਾਂ ਮੰਨੂ ਕੁੱਸਾ ਨੇ ਮੂਸੇਵਾਲਾ ਦੀ ਥਾਰ ‘ਤੇ ਫਾਇਰਿੰਗ ਕੀਤੀ। ਜਿਸ ਨਾਲ ਥਾਰ ਦੇ ਟਾਇਰ ਫਟ ਗਏ। ਇਸ ਤੋਂ ਬਾਅਦ ਹੀ ਉਸਨੇ ਮੂਸੇਵਾਲਾ ਨੂੰ ਪਹਿਲੀ ਗੋਲੀ ਮਾਰੀ। ਮੰਨੂ ਤੋਂ ਬਾਅਦ ਬੋਲੇਰੋ ਸਵਾਰ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ
ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਜਾਂਚ ਦੇ ਮੁਤਾਬਕ ਅੰਕਿਤ ਸੇਰਸਾ ਨੇ ਮੰਨਿਆ ਕਿ ਉਸਨੇ ਹੀ ਮੂਸੇਵਾਲਾ ਦੇ ਸਭ ਤੋਂ ਨੇੜੇ ਜਾ ਕੇ ਗੋਲੀਆਂ ਚਲਾਈਆਂ ਸਨ। ਉਸਨੇ ਦੋਨੋਂ ਹੱਥਾਂ ਵਿੱਚ ਪਿਸਤੌਲ ਫੜ੍ਹ ਕੇ ਮੂਸੇਵਾਲਾ ‘ਤੇ ਫਾਇਰਿੰਗ ਕੀਤੀ। ਫਾਇਰਿੰਗ ਕਰਨ ਤੋਂ ਬਾਅਦ ਉਨ੍ਹਾਂ ਨੇ ਥਾਰ ਦੇ ਨੇੜੇ ਜਾ ਕੇ ਕਨਫਰਮ ਕੀਤਾ ਕਿ ਮੂਸੇਵਾਲਾ ਦੀ ਮੌਤ ਹੋ ਚੁੱਕੀ ਹੈ ਜਾਂ ਨਹੀਂ। ਜਿਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: