ਲੁਧਿਆਣਾ : ਜਬਰ-ਜ਼ਨਾਹ ਮਾਮਲੇ ਵਿੱਚ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਵੀਰਵਾਰ ਨੂੰ 14 ਦਿਨਾਂ ਦੇ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਹੈ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਕਰਮਜੀਤ ਸਿੰਘ ਬੈਂਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ।
ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੋਬਾਈਲ ਅਜੇ ਤੱਕ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੂੰ ਮੋਬਾਈਲ ਬਰਾਮਦ ਕਰਨ ਲਈ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਚਾਹੀਦਾ ਹੈ, ਜਿਸ ਨੂੰ ਦਰਕਿਨਾਰ ਕਰਦਿਆਂ ਅਦਾਲਤ ਨੇ ਕਰਮਜੀਤ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਸ਼ਨੀਵਾਰ ਨੂੰ ਉਸ ਨੂੰ ਗਿੱਲ ਸਥਿਤ ਫੈਕਟਰੀ ਤੋਂ ਕਾਬੂ ਕਰ ਲਿਆ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਦੋਸ਼ੀ ਤੋਂ ਇਸ ਕੇਸ ਵਿੱਚ ਅਹਿਮ ਸਬੂਤ ਮੋਬਾਈਲ ਹਾਸਲ ਕਰਨਾ ਚਾਹੁੰਦੀ ਹੈ ਜਿਸ ਨਾਲ ਉਨ੍ਹਾਂ ਦੀ ਚੈਟ ਹੁੰਦੀ ਸੀ। ਇਸ ਮਾਮਲੇ ਵਿੱਚ ਕਰਮਜੀਤ ਬੈਂਸ ਤੋਂ ਇਲਾਵਾ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਕਰਨ ਲਈ ਤਿੰਨ ਮਹੀਨਿਆਂ ਤੋਂ ਕੋਸ਼ਿਸ਼ਾਂ ਕਰ ਰਹੀ ਹੈ।
ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਬੈਂਸ ਅਦਾਲਤ ਵਿਚ ਆਤਮ ਸਮਰਪਣ ਕਰਨਾ ਚਾਹੁੰਦੇ ਹਨ ਜਦਕਿ ਪੁਲਿਸ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਹਨ। ਇਸ ਵਾਰ ਚੋਣਾਂ ‘ਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਵੀਡੀਓ ਲਈ ਕਲਿੱਕ ਕਰੋ -: