ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਉਹ ਮਾਨ ਕੈਬਨਿਟ ਵਿਚ ਸਿਹਤ ਮੰਤਰੀ ਸਨ ਅਤੇ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਪਿਛਲੀ ਵਾਰ ਸੁਣਵਾਈ ਵਿਚ ਹਾਈਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਸੀ। ਸਿੰਗਲਾ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਤੋਂ ਨਾ ਤਾਂ ਰੁਪਿਆ ਦੀ ਰਿਕਵਰੀ ਹੋਈ ਤੇ ਨਾ ਹੀ ਰਿਕਾਰਡਿੰਗ ਵਿਚ ਉਨ੍ਹਾਂ ਦੀ ਆਵਾਜ਼ ਦਾ ਕੋਈ ਸਪੱਸ਼ਟ ਸਬੂਤ ਹੈ। ਇਸ ‘ਤੇ ਸਰਕਾਰੀ ਵਕੀਲ ਇਹ ਸਪੱਸ਼ਟ ਨਹੀਂ ਕਰ ਸਕੇ ਕਿ ਉਹ ਜ਼ਮਾਨਤ ਦਾ ਵਿਰੋਧ ਕਰ ਰਹੇ ਹਨ ਜਾਂ ਨਹੀਂ। ਹਾਈਕੋਰਟ ਨੇ ਉਨ੍ਹਾਂ ਨੂੰ ਸਰਕਾਰ ਤੋਂ ਪੁੱਛਣ ਦੇ ਹੁਕਮ ਦਿੰਦੇ ਹੋਏ ਜ਼ਮਾਨਤ ‘ਤੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ।
ਡਾ. ਸਿੰਗਲਾ ਦੀ ਜਮਾਨਤ ਪਟੀਸ਼ਨ ‘ਤੇ ਪਿਛਲੀ ਸੁਣਵਾਈ ਵਿਚ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸਮਾਂ ਦਿੱਤਾ ਸੀ। ਉਸ ਸਮੇਂ ਵੀ ਸਰਕਾਰੀ ਵਕੀਲ ਇਸ ਗੱਲ ਨੂੰ ਲੈ ਕੇ ਸਪੱਸ਼ਟ ਨਹੀਂ ਸੀ ਕਿ ਉਹ ਜ਼ਮਾਨਤ ਦਾ ਵਿਰੋਧ ਕਰਦੇ ਹਨ ਜਾਂ ਨਹੀਂ। ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਪੁੱਛਣ ਨੂੰ ਕਿਹਾ ਸੀ। ਹਾਲਾਂਕਿ ਉਹ ਹਾਈਕੋਰਟ ਵਿਚ ਕੇਸ ਦੇ ਜਾਂਚ ਅਫਸਰ ਨੂੰ ਲੈ ਗਏ। ਹਾਈਕੋਰਟ ਦੀ ਫਟਕਾਰ ਦੇ ਬਾਅਦ ਸਰਕਾਰੀ ਵਕੀਲ ਨੇ ਹੋਰ ਸਮਾਂ ਮੰਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਅਦ ਸਿੰਗਲਾ ਸਿਹਤ ਮੰਤਰੀ ਬਣੇ ਸਨ। ਹਾਲਾਂਕਿ ਅਚਾਨਕ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ। ਉਨ੍ਹਾਂ ‘ਤੇ ਦੋਸ਼ ਲੱਗੇ ਕਿ ਸਿਹਤ ਵਿਭਾਗ ਦੇ ਹਰ ਕੰਮ ਵਿਚ ਉਨ੍ਹਾਂ ਨੇ 1 ਫੀਸਦੀ ਕਮਿਸ਼ਨ ਮੰਗਿਆ ਸੀ। ਹਾਲਾਂਕਿ ਸਿੰਗਲਾ ਦਾ ਤਰਕ ਹੈ ਕਿ ਉਨ੍ਹਾਂ ਕੋਲੋਂ ਨਾ ਤਾਂ ਕੋਈ ਰਿਕਵਰੀ ਹੋਈ ਤੇ ਨਾ ਹੀ ਉਨ੍ਹਾਂ ਨੇ ਕੋਈ ਪੈਸਾ ਮੰਗਿਆ ਹੈ। ਉਹ ਜਾਂਚ ਲਈ ਆਪਣੀ ਆਵਾਜ਼ ਦਾ ਸੈਂਪਲ ਵੀ ਦੇ ਚੁੱਕੇ ਹਨ। ਸੀਐੱਮ ਮਾਨ ਨੇ ਸਿੰਗਲਾ ਦੇ ਪੈਸੇ ਮੰਗਣ ਦੀ ਰਿਕਾਰਡਿੰਗ ਹੋਣ ਅਤੇ ਉਨ੍ਹਾਂ ਦੇ ਗਲਤੀ ਕਬੂਲਣ ਦਾ ਦਾਅਵਾ ਕੀਤਾ ਸੀ।