ਰਾਘਵ ਚੱਢਾ ਨੂੰ ਡਿਪਟੀ CM ਬਣਾਉਣ ‘ਤੇ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ‘ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਨੇ ਅਜਿਹੀਆਂ ਸਾਰੀਆਂ ਖ਼ਬਰਾਂ ਨੂੰ ਨਿਰਾਧਾਰ ਦੱਸਿਆ।
ਬੁਲਾਰੇ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕੀਤੀ ਜਾਵੇ। ਅਸੀਂ ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕਰਦੇ ਹਾਂ।
ਦੱਸ ਦੇਈਏ ਕਿ ਪੰਜਾਬ ਸਰਕਰ ਇਕ ਹਾਈ ਲੈਵਲ ਐਡਵਾਈਜ਼ਰੀ ਕਮੇਟੀ ਬਣਾ ਰਹੀ ਹੈ। ਇਹ ਕਮੇਟੀ ਸਰਕਾਰ ਨੂੰ ਜਨਹਿਤ ਦੇ ਮੁੱਦਿਆਂ ‘ਤੇ ਸਲਾਹ ਦੇਵੇਗੀ। ਚੀਫ ਸਕੱਤਰ ਵੀਕੇ ਜੰਜੂਆ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਦੇ ਬਾਅਦ ਤੋਂ ਚਰਚਾ ਹੋ ਰਹੀ ਸੀ ਕਿ ਸਾਂਸਦ ਰਾਘਵ ਚੱਢਾ ਨੂੰ ਇਸ ਦਾ ਚੇਅਰਮੈਨ ਬਣਾਇਆ ਜਾ ਸਕਦਾ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਫਵਾਹ ਦੱਸਿਆ ਗਿਆ ਹੈ ਤੇ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਅਜੇ ਕੋਈ ਵੀ ਉਪ ਮੁੱਖ ਮੰਤਰੀ ਬਣਾਏ ਜਾਣ ‘ਤੇ ਵਿਚਾਰ ਨਹੀਂ ਕੀਤਾ ਜਾ ਰਿਹਾ।
ਵੀਡੀਓ ਲਈ ਕਲਿੱਕ ਕਰੋ -: