ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਦਿਹਾਂਤ ਹੋ ਗਿਆ ਹੈ। ਸ਼ੁੱਕਰਵਾਰ ਜਦੋਂ ਉਹ ਨਾਰਾ ਸ਼ਹਿਰ ਵਿੱਚ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ ਤਾਂ ਇਸ ਦੌਰਾਨ ਇੱਕ ਹਮਲਾਵਰ ਨੇ ਉਨ੍ਹਾਂ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਛਾਤੀ ਦੇ ਆਰ-ਪਾਰ ਚਲੀ ਗਈ ਸੀ, ਜਦਕਿ ਦੂਜੀ ਗੋਲੀ ਗਰਦਨ ‘ਤੇ ਜਾ ਲੱਗੀ। ਗੋਲੀ ਲੱਗਦਿਆਂ ਹੀ ਉਹ ਸੜਕ ‘ਤੇ ਡਿੱਗ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਸਥਾਨਕ ਮੀਡੀਆ ਅਨੁਸਾਰ ਸ਼ਿੰਜੋ ਆਬੇ ‘ਤੇ ਇਹ ਹਮਲਾ ਸ਼ੁੱਕਰਵਾਰ ਸਵੇਰੇ ਸਾਢੇ 11 ਵਜੇ ਦੇ ਆਸਪਾਸ ਹੋਇਆ। ਦੱਸ ਦੇਈਏ ਕਿ ਐਤਵਾਰ ਨੂੰ ਉੱਪਰੀ ਸਦਨ ਦੀਆਂ ਚੋਣਾਂ ਹਨ। ਆਬੇ ਇਨ੍ਹਾਂ ਚੋਣਾਂ ਦੇ ਲਈ ਪ੍ਰਚਾਰ ਕਰ ਰਹੇ ਸਨ। ਆਬੇ ਨੇ ਜਿਵੇਂ ਹੀ ਬੋਲਣਾ ਸ਼ੁਰੂ ਕੀਤਾ, ਉਦੋਂ ਹੀ ਉਨ੍ਹਾਂ ‘ਤੇ ਪਿੱਛੇ ਖੜ੍ਹੇ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ।
ਦੱਸ ਦੇਈਏ ਕਿ ਆਬੇ ਦਾ ਕਤਲ ਕਰਨ ਵਾਲੇ ਦੀ ਪਹਿਚਾਣ ਯਾਮਾਗਾਮੀ ਤੇਤਸੁਆ ਦੇ ਰੂਪ ਵਿੱਚ ਹੋਈ ਹੈ। ਉਸਦੀ ਉਮਰ 41 ਸਾਲ ਹੈ। ਗੋਲੀ ਚਲਾਉਣ ਤੋਂ ਬਾਅਦ ਉਸਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਫੜ੍ਹ ਲਿਆ। ਮੀਡੀਆ ਰਿਪੋਰਟਾਂ ਅਨੁਸਾਰ ਮੁਲਜ਼ਮ ਨੇ ਦੱਸਿਆ ਕਿ ਉਹ ਆਬੇ ਦੀ ਕਿਸੇ ਗੱਲ ਤੋਂ ਬਹੁਤ ਦੁਖੀ ਸੀ, ਇਸ ਲਈ ਉਹ ਆਬੇ ਦੀ ਜਾਨ ਲੈਣਾ ਚਾਹੁੰਦਾ ਸੀ।
ਵੀਡੀਓ ਲਈ ਕਲਿੱਕ ਕਰੋ -: