ਚੰਡੀਗੜ੍ਹ ਦੇ ਸੈਕਟਰ-9 ਵਿਚ ਸਥਿਤ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿਚ ਦਰੱਖਤ ਡਿਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇੱਕ ਬੱਚੀ ਦੀ ਮੌਤ ਹੋ ਗਈ ਜਦੋਂ ਕਿ 19 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਚੰਡੀਗੜ੍ਹ ਦੇ ਨਿੱਜੀ ਸਕੂਲ ਵਿਚ ਦਰੱਖਤ ਡਿਗਣ ਕਰਕੇ ਵੱਡਾ ਹਾਦਸਾ ਹੋਇਆ ਜਿਸ ਵਿਚ ਇਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਤੇ ਕਈ ਬੱਚੇ ਜ਼ਖਮੀ ਹੋਏ ਹਨ। ਮੈਂ ਪ੍ਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸ ਦੀ ਆਤਮਿਕ ਸ਼ਾਂਤੀ ਤੇ ਮਾਪਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਾ ਹਾਂ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਲਿਖਇਆ ਕਿ ਕਾਰਮਲ ਕਾਨਵੈਂਟ ਸਕੂਲ ਚੰਡੀਗੜ੍ਹ ਵਿਚ ਦਰੱਖਤ ਦੇ ਡਿਗਣ ਨਾਲ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਇਹ ਜਾਣ ਕੇ ਬਹੁਤ ਦੁੱਖ ਹੋਇਆ। ਮੈਂ ਪੀੜਤ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਸਾਰੇ ਵਿਦਿਆਰਥੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਲਿਖਿਆ ਕਿ ਚੰਡੀਗੜ੍ਹ ਵਿਖੇ ਨਿੱਜੀ ਸਕੂਲ ਵਿਚ ਰੁੱਖ ਡਿਗਣ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪੀਰ ਹੈ। ਇਸ ਵਿਚ ਇੱਕ ਬੱਚੇ ਦੀ ਮੌਤ ਤੇ ਕਈ ਬੱਚੇ ਜ਼ਖਮੀ ਹੋ ਗਏ। ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਜ਼ਖਮੀ ਬੱਚੇ ਜਲਦੀ ਠੀਕ ਹੋਣ ਅਤੇ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -: